ਹਰਿਆਣਾ, 16 ਅਕਤੂਬਰ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਪੰਜਾਬੀ ਵਿਸ਼ੇ ਨਾਲ ਸੰਬੰਧਿਤ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 'ਚ ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਨੌਧ ਸਿੰਘ ਦੀ 12ਵੀਂ ਜਮਾਤ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸੰਬੰਧੀ ਟੀਮ ਦੇ ਗਾਈਡ ਅਧਿਆਪਕ ਵਰਿੰਦਰ ਸਿੰਘ ਨਿਮਾਣਾ ਤੇ ਇਕਬਾਲ ਪ੍ਰੀਤ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਵਰਗਾਂ ਵਿਚ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਰੇਲਵੇ ਮੰਡੀ ਵਿਖੇ ਕਰਵਾਏ ਗਏ, ਜਿਸ ਦੌਰਾਨ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਇਹ ਮੁਕਾਬਲੇ 'ਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਜ਼ਿਲ੍ਹਾ ਭਾਸ਼ਾ ਤੇ ਖੋਜ ਅਫ਼ਸਰ ਡਾ. ਜਸਵੰਤ ਰਾਏ ਵੀ ਮੌਜੂਦ ਸਨ | ਇਸ ਮੌਕੇ ਪਿ੍ੰ: ਰਾਜਨ ਅਰੋੜਾ, ਲੈਕਚਰਾਰ ਸੰਜੀਵ ਅਰੋੜਾ, ਸੁਰਜੀਤ ਕੁਮਾਰ, ਡਾ. ਹਰਜੀਤ ਸਿੰਘ, ਜਸਵਿੰਦਰ ਸਿੰਘ, ਵਰਿੰਦਰ ਸਿੰਘ, ਲਾਲ ਸਿੰਘ, ਬਬੀਤਾ ਰਾਣੀ ਤੇ ਬੀਨਾ ਕੁਮਾਰੀ ਆਦਿ ਹਾਜ਼ਰ ਸਨ |