17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵਲੋਂ ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸੰਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ | ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ. ਟੀ. ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਤੇ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ | ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ/ਪ੍ਰਾਈਵੇਟ ਨੌਕਰੀਆਂ ਅਤੇ ਨੈਸ਼ਨਲ ਕਰੀਅਰ ਸਰਵਿਸਿਜ਼ ਪੋਰਟਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਵਰਿੰਦਰ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਆਪਣੇ ਵਧੀਆ ਭਵਿੱਖ ਦੇ ਟੀਚੇ ਨੂੰ ਹਾਸਿਲ ਕਰਨ ਲਈ ਹੁਣ ਤੋਂ ਹੀ ਪਲੈਨਿੰਗ ਕਰਕੇ ਤਿਆਰੀ ਕਰਨ ਲਈ ਦੱਸਿਆ | ਇਸ ਮੌਕੇ ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਸਮੂਹ ਸਟਾਫ਼ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਮੰਡਿਆਲਾਂ 'ਚ ਚੜ੍ਹਦੀਕਲਾ ਸੇਵਕ ਜਥੇ ਵਲੋਂ ਕੀਰਤਨ ਦਰਬਾਰ ਭਲਕੇ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।