17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੰਡਿਆਲਾਂ 'ਚ ਚੜ੍ਹਦੀਕਲਾ ਸੇਵਕ ਜਥੇ ਵਲੋਂ ਕੀਰਤਨ ਦਰਬਾਰ ਭਲਕੇ

ਅਜੀਤ ਡੈਸਕ 17-10-2025
ਨਸਰਾਲਾ, 16 ਅਕਤੂਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 'ਚੜ੍ਹਦੀਕਲਾ ਸੇਵਕ ਜਥਾ' ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਦਿਆਲਾ, ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 15ਵਾਂ ਮਹਾਨ ਕੀਰਤਨ ਦਰਬਾਰ 18 ਅਕਤੂਬਰ ਨੂੰ ਹੁਸ਼ਿਆਰਪੁਰ-ਜਲੰਧਰ ਰੋਡ ਅੱਡਾ ਮੰਡਿਆਲਾਂ, ਪਿੰਡ ਢੋਡੋਮਾਜ਼ਰਾ ਦੇ ਗੇਟ ਕੋਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਹੋਈ ਮੀਟਿੰਗ ਦੌਰਾਨ ਪ੍ਰਬੰਧਕਾਂ ਨੇ ਦੱਸਿਆ ਕਿ ਕੀਰਤਨ ਦਰਬਾਰ 18 ਅਕਤੂਬਰ ਨੂੰ ਸ਼ਾਮ 5:30 ਵਜੇ ਤੋਂ 11:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਦਰਬਾਰ ਸਾਹਿਬ ਵਾਲੇ, ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ, ਭਾਈ ਪਿ੍ਤਪਾਲ ਸਿੰਘ ਬਰਗਾੜੀ ਵਾਲੇ, ਭਾਈ ਗੁਰਮੁਖ ਸਿੰਘ ਕੰਧਾਲਾ ਜੱਟਾਂ ਅਤੇ ਕੀਰਤਨ ਕੌਂਸਲ ਗੜ੍ਹਦੀਵਾਲਾ ਦੇ ਸਾਰੇ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ | ਸਟੇਜ ਸਕੱਤਰ ਦੀ ਸੇਵਾ ਭਾਈ ਕਰਮਜੀਤ ਸਿੰਘ ਭਧਿਆਣੇ ਵਾਲਿਆਂ ਵਲੋਂ ਨਿਭਾਈ ਜਾਵੇਗੀ | ਇਸ ਮੌਕੇ ਮੈਟਰੋ ਹਸਪਤਾਲ ਜਲੰਧਰ ਤੋਂ ਆਏ ਹੋਏ ਡਾ. ਸੰਦੀਪ ਜੁਨੇਜਾ ਐਮ. ਡੀ. ਤੇ ਉਨ੍ਹਾਂ ਦੀ ਟੀਮ ਵਲੋਂ ਫ਼੍ਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ | ਇਸ ਮੌਕੇ ਚੜ੍ਹਦੀਕਲਾ ਸੇਵ ਜਥੇ ਦੇ ਸਮੂਹ ਮੈਂਬਰ, ਪਿੰਡ ਢੋਡੋਮਾਜ਼ਰਾ, ਮੰਡਿਆਲਾਂ, ਨਸਰਾਲਾ, ਮੇਘੋਵਾਲ ਗੰਜ਼ਿਆਂ, ਬਾਦੋਵਾਲ, ਰਾਜੋਵਾਲ, ਰਾਮਨਗਰ ਢੈਹਾ ਆਦਿ ਪਿੰਡਾਂ ਤੋਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨਲ ਟਰੱਸਟ ਵਲੋਂ ਅੱਜੋਵਾਲ ਸਕੂਲ 'ਚ ਸਮਾਗਮ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।