17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨਲ ਟਰੱਸਟ ਵਲੋਂ ਅੱਜੋਵਾਲ ਸਕੂਲ 'ਚ ਸਮਾਗਮ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨਲ ਟਰੱਸਟ ਵਲੋਂ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰੀਤ ਨਗਰ ਪਿੰਡ ਅੱਜੋਵਾਲ ਵਿਖੇ ਟਰੱਸਟ ਦੇ ਚੇਅਰਮੈਨ ਰਣਜੀਤ ਸਿੰਘ ਓ. ਬੀ. ਈ. ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ, ਜਿਸ 'ਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਅੰਤਰਰਾਸ਼ਟਰੀ ਪੱਧਰ 'ਤੇ ਮਾਨਵਤਾ ਦੀ ਸੇਵਾ ਲਈ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਡਾ. ਐਸ. ਪੀ. ਸਿੰਘ ਓਬਰਾਏ ਚੇਅਰਮੈਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਅਮਰਦੀਪ ਸਿੰਘ ਰਾਏ ਡੀ. ਜੀ. ਪੀ. ਪੰਜਾਬ, ਰਿਟਾਇਰਡ ਜਰਨਲ ਭਾਰਤੀ ਸੈਨਾ ਜੇ. ਜੇ. ਸਿੰਘ ਤੇ ਹੋਰ ਉੱਘੀਆਂ ਸਮਾਜ ਸੇਵੀ ਸ਼ਖ਼ਸੀਅਤਾਂ ਵਲੋਂ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ | ਸਰਦਾਰ ਰਣਜੀਤ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ | ਟਰੱਸਟ ਦੇ ਇੰਡੀਆ ਦੇ ਚੇਅਰਮੈਨ ਜਸਜੀਤ ਸਿੰਘ ਆਹਲੂਵਾਲੀਆ ਤੇ ਟਰੱਸਟ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵਲੋਂ ਟਰੱਸਟ ਦੀਆਂ ਗਤੀਵਿਧੀਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆ ਤੋਂ ਕੋਹਾਂ ਦੂਰ ਗ਼ਰੀਬੀ ਰੇਖਾ ਤੋਂ ਹੇਠਾਂ ਝੁੱਗੀਆਂ-ਝੌਂਪੜੀਆਂ 'ਚ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਵਿੱਦਿਆ ਪ੍ਰਾਪਤ ਕਰਵਾਉਣ ਲਈ ਸਕੂਲ ਦੇ ਸਟਾਫ ਤੇ ਟਰੱਸਟ ਦੇ ਮੈਂਬਰਾਂ ਦੀ ਸਖ਼ਤ ਮਿਹਨਤ ਸਦਕਾ ਇਥੋਂ ਦੇ ਰਹਿਣ ਵਾਲੇ ਬੱਚਿਆਂ ਵਿਚ ਵਿੱਦਿਆ ਪ੍ਰਾਪਤ ਕਰਨ ਲਈ ਉਤਸ਼ਾਹ ਵੱਧ ਰਿਹਾ ਹੈ | ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ | ਡਾ. ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਲੋੜਵੰਦ ਲੋਕਾਂ ਨੂੰ ਵਿੱਦਿਆ ਨਾਲ ਜੋੜਨਾ ਸਭ ਤੋਂ ਉੱਤਮ ਸੇਵਾ ਕਾਰਜ ਹੈ | ਜਨਰਲ ਜੇ. ਜੇ. ਸਿੰਘ ਵਲੋਂ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਖ਼ਤ ਮਿਹਨਤ ਨਾਲ ਉਹ ਆਪਣੀ ਜ਼ਿੰਦਗੀ ਨੂੰ ਬਦਲ ਸਕਦੇ ਹਨ ਅਤੇ ਦੇਸ਼ ਦੀ ਸੇਵਾ ਲਈ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ | ਅਮਰਦੀਪ ਸਿੰਘ ਰਾਏ ਡੀ. ਜੀ. ਪੀ. ਪੰਜਾਬ ਨੇ ਲੋੜਵੰਦ ਬੱਚਿਆਂ ਦੇ ਪਰਿਵਾਰਾਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਪ੍ਰਾਪਤ ਕਰਵਾਉਣ ਲਈ ਮਿਹਨਤ ਕਰਨ ਅਤੇ ਇਸ ਦੇ ਨਾਲ-ਨਾਲ ਨੈਤਿਕਤਾ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਅਤੇ ਇਕ ਚੰਗੇ ਇਨਸਾਨ ਬਣਨ ਲਈ ਵੀ ਪ੍ਰੇਰਿਤ ਕਰਨ | ਇਸ ਮੌਕੇ ਵਿਦਿਆਰਥੀਆਂ ਨੂੰ ਵਰਦੀਆਂ ਤੇ ਹੋਰ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਗਿਆ | ਇਸ ਮੌਕੇ ਸਮਾਜ ਸੇਵੀ ਆਗਿਆਪਾਲ ਸਿੰਘ ਸਾਹਨੀ, ਐਡਵੋਕੇਟ ਮਨਿੰਦਰਪਾਲ ਸਿੰਘ, ਐਡਵੋਕੇਟ ਜਸਪਾਲ ਸਿੰਘ, ਪਿ੍ੰਸੀਪਲ ਅੰਜੂ ਬਾਲਾ, ਪ੍ਰਵੀਨ ਕੁਮਾਰ, ਮੇਜਰ ਜਨਰਲ ਜੇ. ਐਸ. ਢਿੱਲੋਂ, ਚੰਦਰ ਸ਼ੇਖਰ ਸੈਣੀ, ਅਮਰ ਸਿੰਘ, ਸੰਦੀਪ ਸੂਦ, ਵਰਿੰਦਰ ਸਿੰਘ ਪ੍ਰਹਾਰ, ਬੱਬੂ ਸਿੰਘ, ਸੂਮਨ ਬਹਿਲ, ਉਂਕਾਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਜਤਿੰਦਰ ਕੌਰ, ਮਨਜੀਤ ਸਿੰਘ ਜੰਡਾ, ਜਗਮੀਤ ਸਿੰਘ ਸੇਠੀ, ਸ੍ਰੀਮਤੀ ਗਰੀਮਾ, ਸਿਮਰਨ ਕੌਰ, ਅੰਕੁਰ ਅਰੋੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਨੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਮੰਡਿਆਲਾਂ 'ਚ ਚੜ੍ਹਦੀਕਲਾ ਸੇਵਕ ਜਥੇ ਵਲੋਂ ਕੀਰਤਨ ਦਰਬਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।