17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲੱਲੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 17-10-2025
ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਪਿੰਡ ਲੱਲੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੌਰਾਨ ਡਾ. ਪਰਮਿੰਦਰ ਸਿੰਘ ਸਹਿਯੋਗੀ ਪ੍ਰੋਫੈਸਰ ਪਸ਼ੂ ਵਿਗਿਆਨ ਨੇ ਕਿਸਾਨਾਂ ਦਾ ਸਵਾਗਤ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਤੇ ਪਸ਼ੂਆਂ ਦੀ ਮੌਸਮੀ ਸਾਂਭ ਸੰਭਾਲ ਬਾਰੇ ਨੁਕਤੇ ਦੱਸੇ | ਡਾ. ਅਜੈਬ ਸਿੰਘ ਸਹਾਇਕ ਪ੍ਰੋਫੈਸਰ ਖੇਤੀਬਾੜੀ ਇੰਜੀਨੀਅਰਿੰਗ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਤੇ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਵੱਖ-ਵੱਖ ਸੰਦਾਂ ਤੇ ਪਰਾਲੀ ਦੀ ਵਰਤੋਂ ਸੰਬੰਧੀ ਚਾਨਣਾ ਪਾਇਆ | ਕਿਸਾਨਾਂ ਦੀ ਸਹੂਲਤ ਲਈ ਬਰਸੀਮ, ਗੋਭੀ ਸਰੋ੍ਹਾ ਦੇ ਬੀਜ਼, ਸਰਦੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ, ਚਾਰੇ ਦੀਆਂ ਕਿੱਟਾਂ, ਦਾਲਾਂ ਤੇ ਤੇਲ ਬੀਜ਼ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ ਤੇ ਖੇਤੀ ਸਾਹਿਤ ਉਪਲੱਬਧ ਕਰਵਾਇਆ | ਇਸ ਮੌਕੇ ਕਿਸਾਨ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਰਘਵੀਰ ਸਿੰਘ, ਮਹਿੰਗਾ ਸਿੰਘ, ਗੁਰਿੰਦਰ ਸਿੰ ਘ, ਲਖਬੀਰ ਸਿੰਘ, ਅਮਰੀਕ ਸਿੰਘ, ਭਾਗ ਸਿੰਘ ਤੇ ਪਿੰਡ ਕਾਲੇਵਾਲ, ਲੱਲੀਆਂ, ਰਾਵਲਪਿੰਡੀ ਤੋਂ ਕਿਸਾਨ ਹਾਜ਼ਰ ਹੋਏ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ, ਰੋਜ਼ਗਾਰ ਦੇ ਖੇਤਰ 'ਚ ਪੰਜਾਬ ਪਹਿਲੇ ਨੰਬਰ 'ਤੇ ਲਿਆਂਦਾ-ਤਲਬੀਰ ਗਿੱਲ <br/... ਅਗਲੀ ਖ਼ਬਰ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਨੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।