17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐਸ.ਸੀ. ਸਿੱਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 27 ਤੋਂ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਐਸ.ਸੀ. ਉਮੀਦਵਾਰਾਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਨ੍ਹਾਂ ਸਿੱਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੀ ਜਾਵੇਗੀ | ਇਸ ਸਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਅÏਰਤ) ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਵਿਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ, 24 ਅਕਤੂਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਆਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ | ਟਰੇਨਿੰਗ ਉਪਰੰਤ ਸਿੱਖਿਆਰਥੀਆਂ ਨੂੰ 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ | ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2, 5 ਅਤੇ 10 ਦੁਧਾਰੂ ਪਸ਼ੂਆਂ ਦੀ ਖ਼ਰੀਦ 'ਤੇ 33 ਫ਼ੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਸੀ.ਐੱਚ.ਸੀ. ਬੱਡਲਾ 'ਚ ਟੀ.ਬੀ ਦੀ ਸਹੀ ਪਛਾਣ ਲਈ ਟਰੂਨੈਟ ਮਸ਼ੀਨ ਦੀ ਸ਼ੁਰੂਆਤ ਅਗਲੀ ਖ਼ਬਰ ਫੁੱਲੇਚੱਕ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਝੋਨਾ ਖੇਤਾਂ 'ਚ ਵਾਹਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।