ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਮੁਕਾਬਲਾ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਸਟੇਡੀਅਮ 'ਚ ਕਰਵਾਇਆ ਗਿਆ | ਮੁਕਾਬਲੇ 'ਚ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਸ਼ਾਨਦਾਰ ਫੁੱਟਬਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਯੰਗ ਫੁੱਟਬਾਲ ਕਲੱਬ ਮਾਹਿਲਪੁਰ ਦੀ ਟੀਮ ਨੂੰ 3-1 ਗੋਲਾਂ ਦੇ ਫਰਕ ਨਾਲ ਹਰਾਕੇ ਜਿੱਤ ਦਰਜ਼ ਕੀਤੀ | ਮੁਕਾਬਲੇ ਦੌਰਾਨ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਸ਼ਵਿੰਦਰਜੀਤ ਸਿੰਘ ਬੈਂਸ, ਮਾਹਿਲਪੁਰ ਤੋਂ ਹਰਨੰਦਨ ਸਿੰਘ ਖਾਬੜਾ, ਜਨਰਲ ਸਕੱਤਰ ਬਲਵੀਰ ਸਿੰਘ ਬੈਂਸ, ਸਕੱਤਰ ਰੌਸ਼ਨਜੀਤ ਸਿੰਘ ਪਨਾਮ, ਅਮਨਦੀਪ ਸਿੰਘ ਬੈਂਸ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਹੋਏ ਮੈਚ ਸ਼ੁਰੂ ਕਰਵਾਇਆ | ਇਸ ਮੌਕੇ ਫੁੱਟਬਾਲ ਕੋਚ ਹਰਦੀਪ ਸਿੰਘ ਗਿੱਲ, ਜਸਵੀਰ ਸਿੰਘ ਭਾਰਟਾ, ਤਰਲੋਚਨ ਸਿੰਘ ਗੋਲੀਆਂ, ਕੇਵਲ ਸਿੰਘ ਸਿੰਘ ਗੋਲੀਆਂ ਤੇ ਹੋਰ ਮੈਂਬਰ ਹਾਜ਼ਰ ਸਨ |