17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਭਾਸ਼ਨ ਮੁਕਾਬਲੇ

ਅਜੀਤ ਡੈਸਕ 17-10-2025
ਦਸੂਹਾ, 16 ਅਕਤੂਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਐਨ.ਐੱਸ.ਐੱਸ. ਵਿੰਗ ਵਲੋਂ ਸ਼ਿਵਾਲਿਕ ਹਿਲਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ (ਐਸ.ਓ.ਐਸ.ਵੀ.ਏ (ਐਨ) ਪੰਜਾਬ ਦੀ ਸਾਥੀ ਸੰਸਥਾ), ਸੋਸ਼ਲ ਸਕਿਉਰਿਟੀ ਐਂਡ ਵੁਮੈਨ ਐਂਡ ਚਾਈਲਡ ਡਿਵੈਲਪਮੈਂਟ ਪੰਜਾਬ ਦੇ ਸਹਿਯੋਗ ਨਾਲ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਦੇ ਤਹਿਤ 'ਨਸ਼ੇ ਦੀ ਲਤ ਦੇ ਹਾਨੀਕਾਰਕ ਪ੍ਰਭਾਵ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ 'ਚ ਵਿਸ਼ੇਸ਼ ਤੌਰ 'ਤੇ ਦਵਿੰਦਰ ਸਿੰਘ ਸਮਾਜ ਸੇਵੀ, ਹਰਮਿੰਦਰ ਸਿੰਘ ਕੌਂਸਲਰ (ਨਸ਼ਾ ਮੁਕਤੀ) ਸਿਵਲ ਹਸਪਤਾਲ ਦਸੂਹਾ, ਅਮਰਜੀਤ ਹਮਰੋਲ ਸਾਬਕਾ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਅਤੇ ਸ਼ਿਵਾਲਿਕ ਹਿਲਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਮੁੱਖ ਸਲਾਹਕਾਰ ਪਹੁੰਚੇ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਨਸ਼ੇ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਮਾਜ 'ਚ ਇਸ ਦੀਆਂ ਹਾਨੀਆਂ ਬਾਰੇ ਸੁਚੇਤ ਕਰਨਾ ਸੀ | ਇਸ ਮੌਕੇ ਵਿਦਿਆਰਥਣਾਂ ਨੇ ਵੱਡੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੁਕਾਬਲੇ 'ਚ ਈਸ਼ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਜਸਕੋਮਲ ਨੇ ਦੂਸਰਾ ਸਥਾਨ ਅਤੇ ਸੰਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਮੁਕਾਬਲੇ ਵਿਚ ਜੱਜ ਦੀ ਭੂਮਿਕਾ ਅਸਿਸਟੈਂਟ ਪ੍ਰੋਫੈਸਰ ਜਤਿੰਦਰ ਕੁਮਾਰ ਸਹਿਗਲ ਅਤੇ ਅਸਿਸਟੈਂਟ ਪ੍ਰੋਫੈਸਰ ਗਗਨਪ੍ਰੀਤ ਸਿੰਘ ਨੇ ਬਾਖੂਬੀ ਨਿਭਾਈ | ਉਨ੍ਹਾਂ ਵਿਦਿਆਰਥਣਾਂ ਦੀ ਪ੍ਰਸਤੁਤੀ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਬੋਲਦਿਆਂ ਅਮਰਜੀਤ ਹਮਰੋਲ ਨੇ ਦੱਸਿਆ ਕਿ ਨਸ਼ੇ ਸਾਡੇ ਸਮਾਜ ਨੂੰ ਖੋਖਲਾ ਕਰ ਰਹੇ ਹਨ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਅੰਤ ਵਿਚ ਜੇਤੂ ਵਿਦਿਆਰਥਣਾਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਐਨ.ਐਸ.ਐਸ ਵਲੰਟੀਅਰ ਜਸਕੋਮਲ ਗਿੱਲ ਨੇ ਆਏ ਹੋਏ ਮਹਿਮਾਨਾਂ, ਪਿ੍ੰਸੀਪਲ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਵੀ ਚੁਕਾਈ | ਪ੍ਰੋਗਰਾਮ ਦੀ ਸਟੇਜ ਸੈਕਟਰੀ ਦੀ ਭੂਮਿਕਾ ਐਨ.ਐੱਸ.ਐੱਸ. ਵਲੰਟੀਅਰਾਂ ਈਸ਼ਮਨਪ੍ਰੀਤ ਕੌਰ ਅਤੇ ਜਸਕੋਮਲ ਗਿੱਲ ਵੱਲੋਂ ਨਿਭਾਈ ਗਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ, ਡੀਨ ਐਜੂਕੇਸ਼ਨਲ ਇੰਸਟੀਟਿਊਸ਼ਨਲ ਡਾ. ਰੁਪਿੰਦਰ ਕੌਰ ਰੰਧਾਵਾ, ਵਾਈਸ ਪਿ੍ੰਸੀਪਲ ਜੋਤੀ ਸੈਣੀ, ਦਵਿੰਦਰ ਸਿੰਘ, ਹਰਮਿੰਦਰ ਸਿੰਘ, ਅਮਰਜੀਤ ਹਮਰੋਲ, ਸਟਾਫ਼ ਮੈਂਬਰਜ਼, ਐਨ.ਐਸ.ਐਸ ਇੰਚਾਰਜ ਸੁਮੇਲੀ, ਅੰਕਿਤਾ ਸ਼ਰਮਾ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਹਾਜੀਪੁਰ-ਸਰਿਆਣਾ ਸੜਕ 'ਤੇ ਸਮਰੱਥਾ ਤੋਂ ਵੱਧ ਸਵਾਰੀਆਂ ਲਿਜਾ ਰਹੀਆਂ ਬੱਸਾਂ ਅਗਲੀ ਖ਼ਬਰ -39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ- ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਨੇ ਯੰਗ ਫੁੱਟਬਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।