ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਐੱਮ-ਕਾਮ ਸਮੈਸਟਰ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਨਤੀਜੇ 'ਚ ਨਗੀਤਾ ਨੇ 1094 ਅੰਕ ਹਾਸਿਲ ਕਰਕੇ ਕਾਲਜ 'ਚੋਂ ਪਹਿਲਾ, ਰਾਜਨਦੀਪ ਕੌਰ ਨੇ 1057 ਅੰਕ ਹਾਸਿਲ ਕਰਕੇ ਦੂਜਾ ਤੇ ਬਲਜਿੰਦਰ ਕੌਰ ਨੇ 1042 ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਮੈਡਮ ਡਾ. ਹਰਪ੍ਰੀਤ ਕੌਰ ਤੇ ਬਾਕੀ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ |