17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੋਲੀਟੀਕਲ ਸਾਇੰਸ ਦੇ ਲੈਕਚਰਾਰ ਸਹੋਤਾ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 17-10-2025
ਦਸੂਹਾ, 16 ਅਕਤੂਬਰ (ਭੁੱਲਰ)-ਪੋਲੀਟੀਕਲ ਸਾਇੰਸ ਦੇ ਲੈਕਚਰਾਰ ਜਸਵਿੰਦਰ ਸਿੰਘ ਸਹੋਤਾ ਨੇ ਵਿਭਾਗੀ ਤਰੱਕੀ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਭਟਲਾ ਵਿਖੇ ਬਤੌਰ ਲੈਕਚਰਾਰ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਅਡੀਸ਼ਨਲ ਸੈਸ਼ਨ ਜੱਜ ਲੁਧਿਆਣਾ ਪਰਮਿੰਦਰ ਕੌਰ ਤੇ ਕਾਰਜਕਾਰੀ ਪਿ੍ੰਸੀਪਲ ਬਲਦੇਵ ਸਿੰਘ ਧੁੱਗਾ ਨੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕੀਤਾ ਤੇ ਵਧਾਈ ਦਿੱਤੀ | ਇਸ ਮੌਕੇ ਅਡੀਸ਼ਨਲ ਸੈਸ਼ਨ ਜੱਜ ਲੁਧਿਆਣਾ ਪਰਮਿੰਦਰ ਕੌਰ ਨੇ ਕਿਹਾ ਕਿ ਅਧਿਆਪਕ ਕੌਮ ਦਾ ਨਿਰਮਾਤਾ ਹੁੰਦੇ ਹਨ ਤੇ ਅਧਿਆਪਕਾਂ ਦੀ ਸਮਾਜ ਦੀ ਸਿਰਜਣਾ ਵਿਚ ਬਹੁਤ ਵੱਡਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਜਸਵਿੰਦਰ ਸਿੰਘ ਸਹੋਤਾ ਜਿਥੇ ਇਕ ਅਧਿਆਪਨ ਕਿੱਤਾ ਕਰ ਰਹੇ ਹਨ ਉਥੇ ਹੀ ਉਹ ਸਮਾਜ ਨੂੰ ਸੇਧ ਦੇਣ ਲਈ ਲੇਖਕ ਵਜੋਂ ਵੀ ਆਪਣੀ ਸਰਗਰਮ ਭੂਮਿਕਾ ਨਿਭਾਅ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਬਾਕੀ ਵੀ ਅਧਿਆਪਕਾਂ ਨੂੰ ਵਧੀਆ ਸਮਾਜ ਸਿਰਜਣ ਲਈ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਸਰਬਜੀਤ ਸਿੰਘ, ਮਨਜੀਤ ਕੌਰ, ਹੈਡਟੀਚਰ ਹਰਮਿੰਦਰ ਕੌਰ, ਮੁਲਾਜ਼ਮ ਆਗੂ ਜਗੀਰ ਸਿੰਘ, ਲਾਈਨਮੈਨ ਜਗਦੀਸ਼ ਸਿੰਘ, ਹੈਲਥ ਇੰਸਪੈਕਟਰ ਬਸੰਤ ਕੁਮਾਰ, ਹੈੱਡ ਟੀਚਰ ਰਿੰਪਲ ਕੁਮਾਰ, ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਸੰਜੀਵ ਕੁਮਾਰ, ਲੈਕਚਰਾਰ ਤਿਲਕਰਾਜ, ਲੈਕਚਰਾਰ ਅੰਮਿ੍ਤਪਾਲ, ਦੇਵਦੱਤ ਸ਼ਰਮਾ, ਮੋਹਨ ਲਾਲ, ਦਲਵੀਰ ਸਿੰਘ, ਦਵਿੰਦਰ ਸਿੰਘ, ਲਖਬੀਰ ਸਿੰਘ, ਜਗਜੀਤ ਸਿੰਘ, ਬਲਵੰਤ ਸਿੰਘ, ਜਸਵਿੰਦਰ ਕੌਰ, ਨਸੀਬ ਚੰਦ, ਰੋਜ਼ੀ ਸ਼ਰਮਾ, ਰਮਨੀਤ ਕੌਰ, ਸੁਮਨ ਬਾਲਾ, ਮਮਤਾ ਦੇਵੀ, ਸਵਿਤਾ, ਲਵ ਕੁਮਾਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਮੰਗਲ ਦਾਸ ਦੀ ਯਾਦ 'ਚ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।