ਮਿਆਣੀ, 16 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਸੂਬਾ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਰੜਾ ਦੇ ਵਿਕਾਸ ਕਾਰਜਾਂ ਲਈ ਸਰਪੰਚ ਸਤਿੰਦਰ ਕੌਰ ਸੰਧੂ ਪਤਨੀ ਚਰਨਜੀਤ ਸਿੰਘ ਨਿੱਕੂ ਸੰਧੂ ਨੂੰ 6 ਲੱਖ ਰੁਪਏ ਦਾ ਚੈੱਕ ਭੇਟ ਕਰਨ ਸਮੇਂ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਅੱਜ ਸੂਬੇ ਦੇ ਹਰੇਕ ਖੇਤਰ ਅੰਦਰ ਇਤਿਹਾਸਿਕ ਵਿਕਾਸ ਕਾਰਜ ਹੋ ਰਹੇ ਹਨ ਤੇ ਇਨ੍ਹਾਂ ਵਿਕਾਸ ਕਾਰਜਾਂ ਦੇ ਕਾਰਨ ਹੀ ਪੰਜਾਬ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਮੌਕੇ ਹਲਕਾ ਟਾਂਡਾ ਦੇ ਸੰਗਠਨ ਇੰਚਾਰਜ ਕੇਸ਼ਵ ਸੈਣੀ, ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ, ਸਮਾਜ ਸੇਵੀ ਚਰਨਜੀਤ ਸਿੰਘ ਨਿੱਕੂ ਸੰਧੂ, ਸਰਪੰਚ ਮਲਕੀਤ ਸਿੰਘ, ਗੁਰਦੀਪ ਸਿੰਘ ਹੈਪੀ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਇੰਸ. ਗੁਰਬਖਸ਼ ਸਿੰਘ, ਪੰਚ ਗੁਰਦੇਵ ਕੌਰ, ਨਛੱਤਰ ਸਿੰਘ, ਪੰਚ ਅਨੀਤਾ ਰਾਣੀ, ਪੰਚ ਮਨਜੀਤ ਕੌਰ, ਪੰਚ ਜਸਵਿੰਦਰ ਸਿੰਘ, ਪੰਚ ਵਿਦਿਆ ਸਿੰਘ, ਪੰਚ ਤਜਿੰਦਰ ਸਿੰਘ, ਬਲਵੀਰ ਸਿੰਘ, ਸੁਰਜੀਤ ਸਿੰਘ, ਹਰਪਿੰਦਰ ਸਿੰਘ, ਜੈਮਲ ਸਿੰਘ, ਬੁੱਕਣ ਸਿੰਘ, ਨਰਿੰਦਰ ਕੌਰ, ਪਰਮਿੰਦਰ ਕੌਰ, ਸੰਦੀਪ ਸਿੰਘ, ਧਿਆਨ ਸਿੰਘ, ਪਰਮਿੰਦਰ ਸਿੰਘ, ਪਿ੍ਥੀਪਾਲ ਸਿੰਘ, ਹਰਮਨ ਸਿੰਘ, ਸਨਮਦੀਪ ਸਿੰਘ ਮਿਆਣੀ ਆਦਿ ਵੀ ਮੌਜੂਦ ਸਨ |