ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਦੱਸਿਆ ਕਿ ਸਰਪੰਚ ਡਾ. ਜਗਨ ਨਾਥ ਹੀਰਾ ਦੇ ਗ੍ਰਹਿ ਪਿੰਡ ਸੰਧਵਾਂ ਵਿਖੇ 'ਆਪ' ਆਗੂਆਂ ਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ 17 ਅਕਤੂਬਰ ਨੂੰ ਕਰੀਬ ਸਾਢੇ 10 ਵਜੇ ਰੱਖੀ ਗਈ ਹੈ | ਜਿਸ 'ਚ ਆਗੂਆਂ ਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਕਿਉਂਕਿ ਸਰਕਾਰ ਵਲੋਂ ਆਗੂਆਂ ਤੇ ਵਰਕਰਾਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਜਾ ਰਿਹਾ ਹੈ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ 'ਆਪ' ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਮੀਟਿੰਗ 'ਚ ਪਹੁੰਚ ਕੇ ਆਪਣੇ ਵਿਚਾਰ ਪੇਸ਼ ਕਰਨ ਤਾਂ ਜੋ ਅਗਲੀ ਰੂਪ ਰੇਖਾ ਤਿਆਰ ਕੀਤੀ ਜਾ ਸਕੇ | ਇਸ ਮੌਕੇ ਡਾ. ਜਗਨ ਨਾਥ ਹੀਰਾ, ਪਰਮਿੰਦਰ ਸਿੰਘ ਬੋਇਲ, ਪ੍ਰਧਾਨ ਸੁਲੱਖਣ ਸਿੰਘ ਬੋਇਲ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ ਅਟਵਾਲ ਆਦਿ ਹਾਜ਼ਰ ਸਨ |