16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ਼ੌਰਿਆ ਇੰਟਰਨੈਸ਼ਨਲ ਸਕੂਲ ਦੀ ਹਰਗੁਣ ਕੌਰ ਨੇ ਸੂਬੇ ਭਰ 'ਚੋਂ ਕੀਤਾ ਤੀਜਾ ਸਥਾਨ ਪ੍ਰਾਪਤ

ਅਜੀਤ ਡੈਸਕ 17-10-2025
ਬਲਾਚੌਰ, 16 ਅਕਤੂਬਰ (ਨਰੇਸ਼ ਧੌਲ)-ਸ਼ੌਰਿਆ ਇੰਟਰਨੈਸ਼ਨਲ ਸਕੂਲ ਰੁੜਕੀ ਕਲਾਂ (ਬਲਾਚੌਰ) ਦੀ ਵਿਦਿਆਰਥਣ ਹਰਗੁਣ ਕੌਰ ਨੇ ਪੰਜਾਬ ਰਾਜ 69ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਵਿਚ ਤਾਈਕਵਾਡੋਂ ਖੇਡ ਮੁਕਾਬਲੇ ਵਿਚ ਸੂਬੇ ਭਰ 'ਚੋਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਜ਼ਿਕਰਯੋਗ ਹੈ ਕਿ ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਤੇ ਹਰਗੁਣ ਕੌਰ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਈਆਂ 69ਵੀਂਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਆਪਣੇ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਦੇ ਨਾਂਅ ਨੂੰ ਚਾਰ ਚੰਨ ਲਗਾਏ | ਸਕੂਲ ਦੇ ਚੇਅਰਮੈਨ ਸਚਿਨ ਚੌਧਰੀ, ਮੈਨੇਜਿੰਗ ਡਾਇਰੈਕਟਰ ਮੈਡਮ ਮਨਪ੍ਰੀਤ ਕੌਰ ਅਤੇ ਪਿ੍ੰਸੀਪਲ ਆਰਤੀ ਟਾਇਲ ਨੇ ਖਿਡਾਰਨ ਹਰਗੁਣ ਕੌਰ ਤੇ ਉਨ੍ਹਾਂ ਦੀ ਕੋਚ ਮੈਡਮ ਕਮਲੇਸ਼ ਕੌਰ ਨੂੰ ਵਧਾਈਆਂ ਦਿੱਤੀਆਂ | ਬਲਾਕ ਸੰਮਤੀ ਸੜੋਆ ਦੇ ਸਾਬਕਾ ਚੇਅਰਮੈਨ ਬਿਮਲ ਚੌਧਰੀ ਨੇ ਇਸ ਜਿੱਤ 'ਤੇ ਸਕੂਲ ਦੀ ਸਮੁੱਚੀ ਮੈਨੇਜਿੰਗ ਕਮੇਟੀ ਨੂੰ ਉਚੇਚੇ ਤੌਰ 'ਤੇ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਵਿਦਿਆਰਥੀ ਜੀਵਨ 'ਚ ਅੱਗੇ ਵਧਣ ਲਈ ਵਧੀਆ ਮਿੱਤਰ ਬਣਾਉਣ-ਡੀ. ਸੀ. ਅਗਲੀ ਖ਼ਬਰ ਝਿੰਗੜਾਂ ਵਿਖੇ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਜੋੜ ਮੇਲਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।