ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਪੀ. ਡਬਲਿਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਗੜ੍ਹਸ਼ੰਕਰ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਨਹਿਰ ਕਾਲੋਨੀ ਗੜ੍ਹਸ਼ੰਕਰ ਵਿਖੇ ਹੋਈ | ਮੀਟਿੰਗ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਿਛਲੇ 20-25 ਸਾਲਾਂ ਤੋਂ ਲਗਾਤਾਰ ਇਨਲਿਸਟਡ / ਆਊਟਸੋਰਸ 'ਤੇ ਕੰਮ ਕਰਦੇ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਰੈਗੂਲਰ ਕਰਨ ਦੀ ਬਜਾਏ 58 ਸਾਲ ਤੋਂ ਵੱਧ ਉਮਰ ਵਾਲੇ ਕਾਮਿਆਂ ਦੀ ਛਾਂਟੀ ਕਰਨ ਦੇ ਜਾਰੀ ਕੀਤੇ ਗਏ ਪੱਤਰ ਦਾ ਯੂਨੀਅਨ ਵਲੋਂ ਤਿੱਖਾ ਵਿਰੋਧ ਕੀਤਾ | ਆਗੂਆਂ ਨੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਕਾਰਨ ਮੁਲਾਜ਼ਮਾਂ ਦੀਆਂ ਪਿਛਲੇ ਸਮੇਂ ਤੋਂ ਡੀ. ਏ. ਦੀਆਂ ਕਿਸ਼ਤਾਂ ਤੇ ਏਰੀਅਰ ਨਹੀਂ ਦਿੱਤਾ ਜਾ ਰਿਹਾ | ਸਿੰਚਾਈ ਵਿਭਾਗ ਵਿਚ ਪਿਛਲੇ ਸਮੇਂ ਤੋਂ ਪੁਨਰ ਗਠਨ ਦੇ ਨਾਂਅ 'ਤੇ ਹਜ਼ਾਰਾਂ ਪੋਸਟਾਂ ਖ਼ਤਮ ਕੀਤੀਆਂ ਗਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਕੱਟੀਆਂ ਗਈਆਂ ਪੋਸਟਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਦਰਜਾ 3 ਤੇ 4 ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਇਨਲਿਸਟਿਡ /ਆਊਟ ਸੋਰਸ 'ਤੇ ਕੰਮ ਕਰਦੇ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਰੈਗੂਲਰ ਕੀਤਾ ਜਾਵੇ | ਮੀਟਿੰਗ 'ਚ ਬ੍ਰਾਂਚ ਚੇਅਰਮੈਨ ਚੰਨਣ ਰਾਮ ਥਾਂਦੀ, ਜਨਰਲ ਸਕੱਤਰ ਜਗਦੀਸ਼ ਲਾਲ, ਰਮੇਸ਼ ਕੁਮਾਰ, ਗੁਰਨਾਮ ਸਿੰਘ, ਜੋਗਿੰਦਰ ਸਿੰਘ, ਬਲਭੱਦਰ, ਗੁਰਨੀਤ ਸਿੰਘ, ਰਮਨ ਸਿੰਘ, ਅਸ਼ੋਕ ਕੁਮਾਰ, ਰਮਨ ਕੁਮਾਰ, ਸਤੀਸ਼ ਕੁਮਾਰ, ਗੁਰਨਾਮ ਸਿੰਘ, ਤਿਲਕ ਰਾਜ ਆਦਿ ਹਾਜ਼ਰ ਹੋਏ |