ਦਸੂਹਾ, 17 ਅਕਤੂਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਉਨ੍ਹਾਂ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੂੰ ਚੈੱਕ ਦਿੱਤਾ ਅਤੇ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਦੇ ਅਖ਼ਤਿਆਰੀ ਫ਼ੰਡ 'ਚੋਂ ਮਿਲੀ ਰਾਸ਼ੀ 'ਚੋਂ ਇਹ ਚੈੱਕ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੁਸਾਇਟੀਆਂ ਨੂੰ ਚੈੱਕ ਦਿੱਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਮਾਜ ਸੇਵਾ ਕਰਨ ਵਾਲੇ ਹਰੇਕ ਇਨਸਾਨ ਦਾ ਮਾਣ ਸਤਿਕਾਰ ਕਰਨਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ | ਉਨ੍ਹਾਂ ਕਿਹਾ ਕਿ ਸੁਸਾਇਟੀ ਨੇ ਸਮਾਜ ਸੇਵਾ ਕਰਨ 'ਚ ਬਹੁਤ ਵੱਡਾ ਯੋਗਦਾਨ ਦਿੱਤਾ ਹੈ, ਜਿਸ ਤਹਿਤ ਉਨ੍ਹਾਂ ਨੂੰ ਚੈੱਕ ਭੇਟ ਕੀਤੇ ਜਾ ਰਹੇ ਹਨ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ | ਇਸ ਮੌਕੇ ਕੌਂਸਲਰ ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਗੁਰਪ੍ਰੀਤ ਸਿੰਘ ਲਵਲੀ, ਚੇਅਰਮੈਨ ਕੇ. ਪੀ. ਸੰਧੂ, ਬਲਜੀਤ ਸਿੰਘ ਕਲਸੀ, ਚਰਨਜੀਤ ਸਿੰਘ ਸੰਧੂ, ਸੰਤੋਖ ਸਿੰਘ ਤੋਖੀ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਹਾਜ਼ਰ ਸਨ | 17ਐਮਯੂਕੇ05