22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੇ. ਐਮ. ਐਸ. ਕਾਲਜ ਦੇ ਵਿਦਿਆਰਥੀ ਨੇ ਯੂਥ ਫੈਸਟੀਵਲ 2025 'ਚ ਚਾਂਦੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 18-10-2025
ਦਸੂਹਾ, 17 ਅਕਤੂਬਰ (ਭੁੱਲਰ)-ਕੇ. ਐਮ. ਐਸ. ਕਾਲਜ ਆਫ ਆਈ. ਟੀ. ਐਂਡ ਮੈਨੇਜਮੈਂਟ ਦਸੂਹਾ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ ਕੇ. ਐਮ. ਐਸ. ਕਾਲਜ ਦੇ ਵਿਦਿਆਰਥੀਆਂ ਨੇ ਸੀ. ਟੀ. ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਕਰਵਾਏ ਯੂਥ ਫੈਸਟੀਵਲ 2025 ਵਿਚ ਭਾਗ ਲਿਆ | ਯੂਥ ਫੈਸਟੀਵਲ ਦੇ ਕੋਲਾਜ ਮੇਕਿੰਗ ਮੁਕਾਬਲੇ ਵਿਚ ਹਰਮਨਦੀਪ ਸਿੰਘ ਨੇ ਆਪਣੀ ਸ਼ਾਨਦਾਰ ਕਲਾ ਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ਡਾ. ਮਾਨਵ ਸੈਣੀ ਨੇ ਹਰਮਨਦੀਪ ਸਿੰਘ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵੀ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾ ਵਿਖੇ ਮਾਪੇ-ਅਧਿਆਪਕ ਮੀਟਿੰਗ ਅਗਲੀ ਖ਼ਬਰ ਸੰਤ ਸੁਤਿਹ ਪ੍ਰਕਾਸ਼ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।