22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਮਾਜਿਕ ਵਿਗਿਆਨ ਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਮੇਲਾ ਲਗਾਇਆ

ਅਜੀਤ ਡੈਸਕ 18-10-2025
ਗੜ੍ਹਦੀਵਾਲਾ, 17 ਅਕਤੂਬਰ (ਚੱਗਰ)-ਸਰਕਾਰੀ ਮਿਡਲ ਸਕੂਲ ਥੇਂਦਾ-ਚਿੱਪੜਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਮਾਜਿਕ ਵਿਗਿਆਨ ਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਮੇਲਾ ਲਗਾਇਆ, ਜਿਸ ਦੌਰਾਨ ਵਿਦਿਆਰਥੀਆਂ ਦੁਆਰਾ ਬਣਾਏ ਵੱਖ-ਵੱਖ ਚਾਰਟ, ਮਾਡਲ ਤੇ ਫਲੈਸ਼ ਕਾਰਡ ਦੀ ਪ੍ਰਦਰਸ਼ਨੀ ਲਗਾਈ ਗਈ | ਮੇਲੇ 'ਚ ਬਲਾਕ ਭੂੰਗਾ-1 ਦੇ ਬੀ. ਆਰ. ਸੀ. ਪਿ੍ਤਪਾਲ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੁਆਰਾ ਬਣਾਏ ਗਏ ਚਾਰਟ, ਮਾਡਲ, ਫਲੈਸ਼ ਕਾਰਡ ਆਦਿ ਦੀ ਭਰਪੂਰ ਪ੍ਰਸ਼ੰਸਾ ਕੀਤੀ | ਇਸ ਮੌਕੇ ਸਕੂਲ ਦੀ ਐਸ. ਐਮ. ਸੀ. ਦੇ ਵਾਈਸ ਪ੍ਰਧਾਨ ਤੇ 'ਆਪ' ਆਗੂ ਹਰਜੀਤ ਸਿੰਘ ਭਾਟੀਆ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਇੰਚਾਰਜ ਗੁਰਪ੍ਰੀਤ ਸਿੰਘ, ਸਕੂਲ ਸਟਾਫ਼ ਮੈਂਬਰ ਨਵਜੋਤ ਕੌਰ, ਹਰਵੀਨ ਕੌਰ, ਸ਼ੀਲਾ ਦੇਵੀ, ਤਰਵਿੰਦਰ ਕੌਰ, ਸੋਹਨ ਸਿੰਘ, ਹਰਭਜਨ ਸਿੰਘ, ਸਰਪੰਚ ਮਨਦੀਪ ਕੌਰ, ਮਨਪ੍ਰੀਤ ਸਿੰਘ, ਚੇਅਰਪਰਸਨ ਪਰਮਿੰਦਰ ਕੌਰ, ਸ਼ਾਰਧਾ ਦੇਵੀ, ਹਰਪ੍ਰੀਤ ਕੌਰ, ਮਨਦੀਪ ਸਿੰਘ, ਜਸਬੀਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਤਲਵਾੜਾ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਅਧਿਆਪਕ-ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਸੇਵਾਦਾਰਾਂ ਨੇ ਹਸਪਤਾਲ ਦੀ ਕੀਤੀ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।