06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ 'ਚ ਸੰਤ ਰਣਜੀਤ ਸਿੰਘ ਢੱਡਰੀਆਂ ਨੇ ਭਰੀ ਹਾਜ਼ਰੀ

ਅਜੀਤ ਡੈਸਕ 20-10-2025

ਗੜ੍ਹਦੀਵਾਲਾ, 19 ਅਕਤੂਬਰ (ਚੱਗਰ)-ਸੰਤ ਬਾਬਾ ਹਰਭਜਨ ਸਿੰਘ ਪਟਿਆਲਾ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ ਪਿੰਡ ਮਿਰਜ਼ਾਪੁਰ ਜੰਡੇ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਗੁਰੂ ਤੇਗ਼ ਬਹਾਦਰ ਜੀ ਤੇ ਉਨ੍ਹਾਂ ਨਾਲ ਸ਼ਹੀਦ ਹੋਣ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਤਿੰਨ ਦਿਨਾਂ ਗੁਰਮਤਿ ਸਮਾਗਮ ਸਮਾਪਤ ਹੋ ਗਿਆ | ਅੱਜ ਦੇ ਦੀਵਾਨ 'ਚ ਪੰਥ ਦੇ ਨਾਮਵਰ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਤੇਗ਼ ਬਹਾਦਰ ਜੀ, ਭਾਈ ਜੈਤਾ, ਭਾਈ ਲੱਖੀ ਸ਼ਾਹ ਵਣਜਾਰਾ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਜੀਵਨ ਅਤੇ ਸ਼ਹੀਦੀ ਪ੍ਰਸੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਕੇ ਬਾਣੇ ਤੇ ਬਾਣੀ ਨਾਲ ਪਿਆਰ ਕਰਨ | ਇਸ ਤੋਂ ਪਹਿਲਾਂ ਬੀਬੀ ਇਸ਼ਵਰਜੋਤ ਕੌਰ, ਬੀਬੀ ਅੰਮਿ੍ਤਪਾਲ ਕੌਰ, ਬੀਬੀ ਕਮਲਪ੍ਰੀਤ ਕੌਰ, ਬੀਬੀ ਗੁਰਜੋਤ ਕੌਰ ਤੇ ਭਾਈ ਰਮਨਪ੍ਰੀਤ ਸਿੰਘ ਸਾਊਥ ਕੋਰੀਆ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਸਮਾਗਮ ਦੇ ਪਹਿਲੇ ਦਿਨ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਮੁਹਾਲੀ ਵਾਲਿਆਂ, ਦੂਜੇ ਦਿਨ ਬਾਬਾ ਰਵਿੰਦਰ ਸਿੰਘ ਜੋਨੀ ਬਾਬਾ ਨੇ ਧਾਰਨਾ ਲਾ ਕੇ ਸੰਗਤਾਂ ਨੂੰ ਕੀਰਤਨ ਤੇ ਕਥਾ ਦੁਆਰਾ ਨਿਹਾਲ ਕੀਤਾ | ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਨੇ ਸਮਾਗਮ ਦੀ ਸਫਲਤਾ ਹਿਤ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਉਤਸ਼ਾਹ ਨੂੰ ਦੇਖਦਿਆਂ ਇਹ ਸਮਾਗਮ ਅਗਲੇ ਸਾਲ ਪੰਜ ਦਿਨ ਦਾ ਕੀਤਾ ਜਾਵੇਗਾ | ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼ਹੀਦਾਂ, ਬਾਬਾ ਬਲਬੀਰ ਸਿੰਘ ਬਿਰਧ ਆਸ਼ਰਮ, ਭਾਈ ਹਰਪ੍ਰੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਧਰਮ ਸਿੰਘ, ਜੀਵਨ ਸਿੰਘ ਬਾਹਲਾ, ਭਾਈ ਇੰਦਰਜੀਤ ਸਿੰਘ, ਭਾਈ ਸੁਰਜੀਤ ਸਿੰਘ, ਡਾ. ਮਨਦੀਪ ਸਿੰਘ, ਜਗੀਰ ਸਿੰਘ, ਭੁਪਿੰਦਰ ਸਿੰਘ, ਦੀਪਾ ਪਟਿਆਲਾ, ਅੰਮਿ੍ਤਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |
19 ਐਚ ਐਸ ਪੀ 18

ਪਿਛਲੀ ਖ਼ਬਰ ਡੀ. ਸੀ. ਆਸ਼ਿਕਾ ਜੈਨ ਨੇ ਬਿਰਧ ਆਸ਼ਰਮ ਤੇ ਆਬਜ਼ਰਵੇਸ਼ਨ ਹੋਮ 'ਚ ਮਨਾਈ ਦੀਵਾਲੀ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ਸਮਾਪਤ, ਵਿਧਾਇਕ ਘੁੰਮਣ ਨੇ ਕੀਤੀ ਇਨਾਮਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।