21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਾਬਾ ਮੰਝ ਕਾਨਵੈਂਟ ਸਕੂਲ 'ਚ ਦੀਵਾਲੀ ਮੌਕੇ ਵੱਖ-ਵੱਖ ਇੰਟਰ ਹਾਊਸ ਮੁਕਾਬਲੇ ਕਰਵਾਏ

ਅਜੀਤ ਡੈਸਕ 22-10-2025
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਇਸ ਮੌਕੇ ਦੀਵੇ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਤੋਂ ਪਹਿਲਾਂ ਕੇ. ਜੀ. ਜਮਾਤ ਦੇ ਛੋਟੇ ਛੋਟੇ ਵਿਦਿਆਰਥੀਆਂ ਸ੍ਰੀ ਰਾਮ ਜੀ, ਮਾਤਾ ਸੀਤਾ ਤੇ ਲਛਮਣ ਦੇ ਪਹਿਰਾਵੇ 'ਚ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ | ਉਪਰੰਤ ਸਕੂਲ ਦੇ ਚਾਰੋ ਹਾਊਸਾਂ ਦੇ 4-4 ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲੇ 'ਚ ਹਿੱਸਾ ਲੈਂਦਿਆਂ ਵੱਖ-ਵੱਖ ਪ੍ਰਕਾਰ ਦੀਆਂ ਦਿਲ-ਖਿੱਚਵੀਆਂ ਰੰਗੋਲੀਆਂ ਬਣਾ ਕੇ ਸਾਰਿਆਂ ਦਾ ਮਨ ਮੋਹ ਲਿਆ | ਇਸ ਮੌਕੇ ਅਜੀਤ ਹਾਊਸ ਨੇ ਪਹਿਲਾ, ਜੁਝਾਰ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਦੀਵੇ ਬਣਾਉਣ ਦੇ ਮੁਕਾਬਲੇ 'ਚ ਵੀ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੁਕਾਬਲੇ 'ਚ ਫ਼ਤਹਿ ਹਾਊਸ ਨੇ ਪਹਿਲਾ, ਜੁਝਾਰ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ 'ਚ ਹੋਏ ਮੁਕਾਬਲਿਆਂ ਦੌਰਾਨ ਜੀ. ਕੇ. ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜੋ ਦੀਵਾਲੀ ਤੇ ਬੰਦੀਛੋੜ ਦਿਵਸ ਨੂੰ ਸਮਰਪਿਤ ਸੀ | ਮੁਕਾਬਲੇ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਸਾਰਿਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਬੁਰਾਈ 'ਤੇ ਹਮੇਸ਼ਾਂ ਅਛਾਈ ਦੀ ਜਿੱਤ ਹੁੰਦੀ ਹੈ | ਇਸੇ ਤਰ੍ਹਾਂ ਸਾਨੂੰ ਆਪਣੇ ਅੰਦਰ ਦੀ ਬੁਰਾਈ ਨੂੰ ਮਾਰਨਾ ਚਾਹੀਦਾ ਹੈ ਅਤੇ ਸਮਾਜ 'ਚੋਂ ਬੁਰੀਆਂ ਪ੍ਰੰਪਰਾਵਾਂ ਨੂੰ ਵੀ ਖ਼ਤਮ ਕਰਨਾ ਚਾਹੀਦਾ ਹੈ | ਇਸ ਮੌਕੇ ਪਿ੍ੰ: ਅਸ਼ਵਨੀ ਕੁਮਾਰ ਤੇ ਵਾਈਸ ਪਿ੍ੰਸੀਪਲ ਜਗਮੀਤ ਕੌਰ ਨੇ ਵੀ ਸਾਂਝੇ ਤੌਰ 'ਤੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ | ਇਸ ਮੌਕੇ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਪੱਧਰੀ 3 ਰੋਜ਼ਾ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਸਮਾਪਤ ਅਗਲੀ ਖ਼ਬਰ ਅੰਦਰੂਨੀ ਬੁਰਾਈ ਮਾਰ ਕੇ ਸਾਨੂੰ ਚੰਗਾ ਜੀਵਨ ਜਿਊਣ ਦੀ ਲੋੜ-ਡਾ. ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।