22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੜਕ ਦੁਰਘਟਨਾ 'ਚ ਜ਼ਖਮੀ ਨੇ ਦਮ ਤੋੜਿਆ, ਮਾਮਲਾ ਦਰਜ

ਅਜੀਤ ਡੈਸਕ 22-10-2025
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸੜਕ ਦੁਰਘਟਨਾ ਦਾ ਸ਼ਿਕਾਰ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਵਿਦਾਸ ਨਗਰ ਦੇ ਵਾਸੀ ਸਤਨਾਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਤਰਸੇਮ ਲਾਲ ਵਾਸੀ ਮਹਿੰਗਰੋਵਾਲ 17 ਅਕਤੂਬਰ ਨੂੰ ਸ਼ਾਮ ਦੇ ਸਮੇਂ ਇਕ ਧਾਰਮਿਕ ਸਥਾਨ ਤੋਂ ਵਾਪਸ ਆ ਰਿਹਾ ਸੀ | ਜਦੋਂ ਉਹ ਪਿੰਡ ਅਨੰਦਗੜ੍ਹ ਕੋਲ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ | ਜਿਸ ਦੇ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ 'ਚ ਲੈ ਕੇ ਗਏ, ਜਿਥੋਂ ਉਸ ਨੂੰ ਪੀ. ਜੀ. ਆਈ. ਭੇਜ ਦਿੱਤਾ ਗਿਆ | ਉਸ ਨੇ ਦੱਸਿਆ ਕਿ ਪੀ. ਜੀ. ਆਈ. 'ਚ ਇਲਾਜ ਦੌਰਾਨ ਤਰਸੇਮ ਲਾਲ ਦੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਗੁਰਮਤਿ ਸੈਮੀਨਾਰ 25 ਤੋਂ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।