ਨੌਸ਼ਹਿਰਾ ਪੱਤਣ, 21 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸੈਮੀਨਾਰ 25 ਤੇ 26 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਪਿੰਡ ਖ਼ਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਧਾਨ ਅਵਤਾਰ ਸਿੰਘ, ਜਨਰਲ ਸਕੱਤਰ ਜਸਵਿੰਦਰ ਸਿੰਘ, ਸਕੱਤਰ ਜਸਵੰਤ ਸਿੰਘ, ਲੈਕਚਰ ਰਜਿੰਦਰ ਸਿੰਘ, ਗੁਰਸ਼ਰਨ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਦਸੰਬਰ ਮਹੀਨੇ 'ਚ ਗੁਰਬਾਣੀ ਕੰਠ ਤੇ ਭਾਸ਼ਨ ਮੁਕਾਬਲੇ ਕਰਵਾਏ ਜਾਣਗੇ, ਜਿਸ ਸੰਬੰਧੀ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਅਗਵਾਈ ਦੀ ਤਿਆਰੀ ਕਰਵਾਉਣ ਲਈ ਇਹ ਸੈਮੀਨਾਰ ਲਗਾਇਆ ਜਾ ਰਿਹਾ ਹੈ |