22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਧਾਇਕ ਘੁੰਮਣ ਨੇ 129 ਲਾਭਪਾਤਰੀਆਂ ਨੂੰ 31.49 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ

ਅਜੀਤ ਡੈਸਕ 22-10-2025
ਦਸੂਹਾ, 21 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਦੇ ਯਤਨਾਂ ਨੇ ਸੂਬੇ 'ਚ ਜਨਤਾ ਦਾ ਵਿਸ਼ਵਾਸ ਵਧਾਇਆ ਹੈ | ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਹੜ੍ਹ ਪੀੜਤਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ੀ ਵੰਡਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਵਲੋਂ ਸਮਾਗਮ 'ਚ ਪਹਿਲੀ ਕਿਸ਼ਤ ਦੇ ਪ੍ਰਵਾਨਗੀ ਪੱਤਰ ਵੰਡੇ ਗਏ | ਇਸ ਦੌਰਾਨ ਕਰੀਬ 4 ਪਿੰਡਾਂ ਦੇ 129 ਲਾਭਪਾਤਰੀਆਂ ਨੂੰ 31.49 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ | ਕਰਮਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਖ਼ੁਸ਼ੀ ਤੇ ਦੁੱਖ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ | ਹੜ੍ਹਾਂ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਲਈ ਇਕ ਪਾਰਦਰਸ਼ੀ ਪ੍ਰਣਾਲੀ ਤਹਿਤ ਮੁਆਵਜ਼ਾ ਵੰਡਿਆ ਜਾ ਰਿਹਾ ਹੈ, ਜਿਸ ਨਾਲ ਸਾਰੇ ਯੋਗ ਵਿਅਕਤੀਆਂ ਤੱਕ ਤੁਰੰਤ ਪਹੁੰਚ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਰਾਹਤ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਆਪਣਾ ਹੱਕ ਪ੍ਰਾਪਤ ਕਰਨ ਲਈ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ | ਇਸ ਮੌਕੇ ਨਾਇਬ ਤਹਿਸੀਲਦਾਰ ਰਮੇਸ਼ ਢੀਂਗਰਾ, ਕੇ. ਪੀ. ਸੰਧੂ ਚੇਅਰਮੈਨ, ਅਮਰਪ੍ਰੀਤ ਸਿੰਘ ਖ਼ਾਲਸਾ, ਸੁਖਵਿੰਦਰ ਇੰਦੂ, ਸੰਤੋਖ ਤੌਖੀ, ਦਿਲਬਾਗ ਸਿੰਘ ਗਾਲੋਵਾਲ, ਗੁਰਪ੍ਰੀਤ ਸਿੰਘ ਲਵਲੀ, ਬਲਕਾਰ ਸਿੰਘ ਪੰਨਵਾਂ, ਗੁਰਪ੍ਰੀਤ ਵਿਰਕ ਪ੍ਰਧਾਨ ਕਿਸਾਨ ਵਿੰਗ, ਨਿਰਮਲ ਸਿੰਘ ਮੀਆਂ ਪਿੰਡ, ਬਲਦੇਵ ਸਿੰਘ ਬੁਧੋਬਰਕਤ, ਸੁਖਦੇਵ ਸਿੰਘ ਸੁੱਖੀ ਲਾਡੀ ਵਿਰਕ, ਸੁੱਚਾ ਸਿੰਘ ਸਰਪੰਚ, ਮਾਸਟਰ ਜਸਵੰਤ ਸਿੰਘ, ਜਸਵਿੰਦਰ ਸਿੰਘ ਸੰਧੂ, ਤਜਿੰਦਰ ਸਿੰਘ ਸ਼ਰੀਹਪੁਰ, ਮੰਨਾ ਗਿੱਲ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੜ੍ਹਦੀਵਾਲਾ 'ਚ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਅਗਲੀ ਖ਼ਬਰ ਡੀ. ਐਮ. ਆਦਰਸ਼ ਪਬਲਿਕ ਸੀ. ਸੈਕੰਡਰੀ ਸਕੂਲ ਚਨੌਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।