ਗੜ੍ਹਦੀਵਾਲਾ, 21 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਗੁਰਦੁਆਰਾ ਸਿੰਘ ਸਭਾ ਗੜ੍ਹਦੀਵਾਲਾ ਵਿਖੇ ਸੰਤ ਹਰਨਾਮ ਸਿੰਘ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ, ਜਿਸ 'ਚ ਪੰਥ ਦੇ ਵਿਦਵਾਨ ਕੀਰਤਨੀਏ ਭਾਈ ਸਤਨਿੰਦਰ ਸਿੰਘ ਬੋਦਲ, ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ, ਭਾਈ ਧਨਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਾਮਪੁਰ ਖੇੜਾ ਤੇ ਭਾਈ ਅਮੋਲਕ ਸਿੰਘ ਪ੍ਰੀਤਮਪੁਰ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਦ ਕਿ ਕੌਮ ਦੇ ਵਿਦਵਾਨ ਢਾਡੀ ਗਿਆਨੀ ਗੁਰਿੰਦਰ ਸਿੰਘ ਬੈਂਸ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾ. ਹਰਮਿੰਦਰ ਸਿੰਘ ਸਹਿਜ ਨੇ ਨਿਭਾਈ | ਇਸ ਮੌਕੇ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਧੂਤ, ਡਾ. ਹਰਜੀਤ ਸਿੰਘ, ਡਾ. ਕਰਨਵੀਰ ਸਿੰਘ, ਡਾ. ਮਨਦੀਪ ਸਿੰਘ, ਪ੍ਰੋਫੈਸਰ ਪਿਆਰਾ ਸਿੰਘ, ਤਰਸੇਮ ਸਿੰਘ, ਸੱਤਦੇਵ ਸਿੰਘ, ਦਲਜੀਤ ਸਿੰਘ, ਸਤਿੰਦਰ ਸਿੰਘ, ਜਸਵੀਰ ਸਿੰਘ, ਚਰਨਜੀਤ ਸਿੰਘ, ਪ੍ਰੀਤਮ ਸਿੰਘ, ਸੇਵਾ ਸਿੰਘ, ਬਲਵਿੰਦਰ ਸਿੰਘ, ਭਗਵਾਨ ਸਿੰਘ, ਭਗਵਾਨ ਸਿੰਘ, ਭੁਪਿੰਦਰ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਬਲਰਾਜ ਸਿੰਘ, ਪ੍ਰਭਜੋਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |