22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਲਾਕ ਪੱਧਰੀ ਖੇਡਾਂ 'ਚ ਗੜ੍ਹੀ ਮਾਨਸੋਵਾਲ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 22-10-2025
ਬੀਣੇਵਾਲ, 21 ਅਕਤੂਬਰ (ਬੈਜ ਚੌਧਰੀ)-ਜਿਲਾ ਸਿੱਖਿਆ ਅਫ਼ਸਰ (ਐ. ਸਿ.) ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੜ੍ਹਸ਼ੰਕਰ-2 ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਰਾਮਪੁਰ ਬਿਲੜੋਂ ਵਿਖੇ ਪ੍ਰਾਇਮਰੀ ਵਿੰਗ ਦੀਆਂ ਦੋ ਰੋਜ਼ਾ ਬਲਾਕ ਪੱਧਰੀ ਖੇਡਾਂ ਸੈਂਟਰ ਬਿਲੜੋਂ ਵਲੋਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ ਗੜ੍ਹੀ ਮਾਨਸੋਵਾਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ 'ਚ ਨਵਜੋਤ ਕੌਰ ਨੇ ਲੰਬੀ ਛਾਲ (ਕੁੜੀਆਂ) 'ਚ ਪਹਿਲਾ, ਜਸਵਿੰਦਰ ਸਿੰਘ ਨੇ ਲੰਬੀ ਛਾਲ(ਲੜਕੇ) 'ਚ ਪਹਿਲਾ, ਜਸਵਿੰਦਰ ਸਿੰਘ ਨੇ 200 ਮੀਟਰ ਦੌੜ 'ਚ ਪਹਿਲਾ ਅਤੇ ਕਬੱਡੀ (ਲੜਕਿਆਂ) 'ਚ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਯਸ਼ ਸ਼ਰਮਾ ਨੇ 110 ਮੀਟਰ ਦੌੜ ਵਿਚ ਤੀਸਰਾ, ਰਿਲੇਅ ਦੌੜ 'ਚ ਜਸਮੀਤ ਸਿੰਘ ਤੇ ਯਸ਼ ਸ਼ਰਮਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਬਲਾਕ ਨੋਡਲ ਅਫ਼ਸਰ ਜਸਵੀਰ ਸਿੰਘ, ਸੈਂਟਰ ਹੈੱਡ ਟੀਚਰ ਨਰੇਸ਼ ਕੁਮਾਰ ਤੇ ਹੈੱਡ ਟੀਚਰ ਆਰਤੀ ਚੰਦੇਲ ਵਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਮਾ. ਹਰਪ੍ਰੀਤ ਸਿੰਘ, ਮਾ. ਜਸਵਿੰਦਰ ਸਿੰਘ, ਮਾ. ਅਸ਼ਵਨੀ ਰਾਣਾ, ਮੈਡਮ ਪਵਨਦੀਪ ਕੌਰ ਤੇ ਮੈਡਮ ਬੰਦਨਾ ਹਾਜ਼ਰ ਸਨ |
ਪਿਛਲੀ ਖ਼ਬਰ ਬੀ. ਐਨ. ਡੀ. ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਗੜ੍ਹਦੀਵਾਲਾ 'ਚ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।