15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਲੀ ਦੀ ਰਾਤ ਪਟਾਕਿਆਂ ਨਾਲ ਅੱਗ ਲੱਗਣ ਕਾਰਨ ਲੱਖਾਂ ਦੀ ਜਾਇਦਾਦ ਜਲੀ

ਅਜੀਤ ਡੈਸਕ 23-10-2025
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਦੀਵਾਲੀ ਦੀ ਰਾਤ ਇਲਾਕੇ 'ਚ ਪਟਾਕਿਆਂ ਨੂੰ ਅੱਗ ਲੱਗਣ ਦਾ ਲੱਖਾ ਰੁਪਏ ਦੀ ਸੰਪਤੀ ਸੜ ਕੇ ਰਾਖ ਹੋ ਗਈ | ਸਭ ਤੋਂ ਵੱਧ ਨੁਕਸਾਨ ਉਨਾ ਰੋਡ 'ਤੇ ਸਥਿਤ ਹੈਲੋ ਕਿਡਜ਼ ਕ੍ਰਿਏਟਰਜ਼ ਸਕੂਲ 'ਚ ਹੋਇਆ ਦੱਸਿਆ ਜਾਂਦਾ ਹੈ | ਜਾਣਕਾਰੀ ਅਨੁਸਾਰ ਸਕੂਲ ਦੇ ਪ੍ਰਬੰਧਕ ਰਾਹੁਲ ਸਿਆਲ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਸਕੂਲ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਜਦੋਂ ਉਨ੍ਹਾਂ ਉੱਥੇ ਜਾ ਕੇ ਦੇਖਿਆ ਤਾਂ ਸਕੂਲ 'ਚ ਪਟਾਕਾ ਡਿੱਗਣ ਨਾਲ ਅੱਗ ਲੱਗੀ ਸੀ | ਉਨ੍ਹਾਂ ਦੱਸਿਆ ਕਿ ਇਸ ਅੱਗ ਨਾਲ ਸਕੂਲ ਦੇ ਚਾਰ ਵਾਹਨ, ਦੋ ਏ.ਸੀ., ਫ਼ਰਨੀਚਰ ਅਤੇ ਹੋਰ ਕੀਮਤੀ ਸਮਾਨ ਵੀ ਜਲ ਗਿਆ | ਉਨ੍ਹਾਂ ਅਨੁਸਾਰ ਅੱਗ ਲੱਗਣ ਨਾਲ ਕਰੀਬ 40 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਫ.ਓ. ਰਾਜਨ ਕੁਮਾਰ ਨੇ ਦੱਸਿਆ ਕਿ ਸਕੂਲ 'ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੂੰ ਭੇਜ ਦਿੱਤਾ ਗਿਆ ਸੀ ਅਤੇ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬਝਾਉਣ ਲਈ 5 ਗੱਡੀਆਂ ਤਿਆਰ ਰੱਖੀਆਂ ਗਈਆਂ ਸਨ | ਇਸ ਤੋਂ ਇਲਾਵਾ ਵਿਭਾਗ ਵੱਲੋਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਗਊਸ਼ਾਲਾ ਬਾਜ਼ਾਰ ਚੋਂ ਲੰਘਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਅੱਗ ਲੱਗ ਗਈ ਸੀ ਜਿਸ 'ਤੇ ਕਾਬੂ ਪਾ ਲਿਆ ਗਿਆ | ਇਸੇ ਤਰ੍ਹਾਂ ਮੁਹੱਲਾ ਬਹਾਦਰਪੁਰ ਗਾਂਧੀ ਚੌਂਕ ਦੇ ਘਰ 'ਚ ਵੀ ਪਟਾਕਾ ਡਿੱਗਣ ਨਾਲ ਅੱਗ ਲੱਗ ਗਈ ਸੀ | ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਥਾਨਕ ਸੁਤੈਹਰੀ ਰੋਡ 'ਤੇ ਸਥਿਤ ਇਕ ਸਪੇਅਰ ਪਾਰਟ ਦੀ ਦੁਕਾਨ'ਤੇ ਅੱਗ ਲੱਗ ਗਈ ਸੀ, ਜਿਸ ਤੇ ਤੁਰੰਤ ਕਾਬੂ ਪਾ ਲਿਆ ਗਿਆ | ਇਸੇ ਤਰ੍ਹਾਂ ਪਿੰਡ ਬੱਸੀ ਕਲਾਂ 'ਚ ਵੀ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਪਰ ਪਿੰਡ ਵਾਸੀਆਂ ਨੇ ਉਸ ਤੇ ਤੁਰੰਤ ਕਾਬੂ ਪਾ ਲਿਆ |
ਪਿਛਲੀ ਖ਼ਬਰ 'ਅਜੀਤ' ਦੇ ਮਿਆਣੀ ਤੋਂ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਅਗਲੀ ਖ਼ਬਰ ਗੜ੍ਹਸ਼ੰਕਰ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।