ਟਾਂਡਾ ਉੜਮੁੜ, 22 ਅਕਤੂਬਰ (ਦੀਪਕ ਬਹਿਲ)- ਟਾਂਡਾ ਮਿਆਣੀ ਸੜਕ ਉਤੇ ਹਾਰਡਵੇਅਰ ਦੀਆਂ ਤਿੰਨ ਦੁਕਾਨਾਂ 'ਤੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਦੁਕਾਨ ਦੇ ਮਾਲਕ ਮਨਜੀਤ ਸਿੰਘ ਵਾਸੀ ਸਹਿਬਾਜ਼ਪੁਰ ਅਨੁਸਾਰ ਅੱਜ ਦੁਪਹਿਰ ਕਰੀਬ 3 ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਉਸ ਦੀਆਂ ਤਿੰਨ ਦੁਕਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਇਸ ਮੌਕੇ ਉਸ ਨੇ ਦੱਸਿਆ ਕਿ ਫਾਇਰ ਬਿ੍ਗੇਡ ਨੂੰ ਵਾਰ-ਵਾਰ ਫ਼ੋਨ ਕਰਨ 'ਤੇ ਇਕ ਫਾਇਰ ਬਿ੍ਗੇਡ ਦੀ ਗੱਡੀ ਪਹੁੰਚੀ ਜਦ ਤੱਕ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਚੁੱਕਾ | ਇਸ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਕਾਫ਼ੀ ਜੱਦੋ-ਜ਼ਾਹਦ ਕਰਦੇ ਹੋਏ ਭਿਆਨਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਉਹ ਨਾਕਾਮ ਰਹੇ | ਇਸ ਘਟਨਾ ਵਿਚ ਉਸ ਦਾ ਹਾਰਡਵੇਅਰ ਦਾ ਸਮਾਨ ਸੜ ਗਿਆ |