ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਐਮ.ਆਰ. ਕੌਂਸਲ ਅਤੇ ਮੋਹਨ ਲਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਦੌਰਾਨ ਸਾਰ ਮੈਂਬਰਾਂ ਨੇ ਆਪਣੇ-ਆਪਣੇ ਵਿਚਾਰ ਰੱਖਦਿਆਂ ਡੀ.ਏ. ਨਾ ਦੇਣ ਨੂੰ ਲੈ ਕੇ ਰੋਸ ਪ੍ਰਗਟ ਕੀਤਾ | ਇਸ ਮੌਕੇ ਚੇਅਰਮੈਨ ਐਮ.ਆਰ. ਕੌਸ਼ਲ ਤੇ ਪ੍ਰਧਾਨ ਮੋਹਨ ਲਾਲ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਇਸ ਦੀਵਾਲੀ 'ਤੇ ਉਮੀਦ ਸੀ ਕਿ ਪੰਜਾਬ ਸਰਕਾਰ ਕੇਂਦਰ ਵਾਂਗ 16 ਫੀਸਦੀ ਰਹਿੰਦੇ ਡੀ.ਏ. ਵਿਚੋਂ 4 ਫ਼ੀਸਦੀ ਜ਼ਰੂਰ ਦੇਵੇਗੀ ਲੇਕਿਨ ਪੰਜਾਬ ਸਰਕਾਰ ਨੇ ਕੁੱਝ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2.59 ਗੁਣਾਂਕ ਅਤੇ ਤਨਖ਼ਾਹ ਕਮਿਸ਼ਨ ਦਾ ਬਕਾਇਆ ਵੀ ਨਹੀਂ ਦਿੱਤਾ ਗਿਆ, ਜਿਸਨੂੰ ਲੈ ਕੇ ਪੈਨਸ਼ਨਰਾਂ 'ਚ ਬਹੁਤ ਰੋਸ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ | ਇਸ ਮੌਕੇ ਸੇਵਾ ਸਿੰਘ ਸੈਣੀ, ਅਸ਼ਵਨੀ ਸ਼ਰਮਾ, ਕਸ਼ਮੀਰ ਸਿੰਘ, ਹੰਸ ਰਾਜ, ਬਲਵਿੰਦਰ ਸਿੰਘ, ਮਨਜੀਤ ਸਿੰਘ, ਚਮਨ ਲਾਲ, ਧਰਮਪਾਲ ਸਿੰਘ, ਸ਼ਿਵ ਕੁਮਾਰ, ਜੀਤ ਸਿੰਘ ਆਦਿ ਹਾਜ਼ਰ ਸਨ |