15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੜ੍ਹਦੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਅਜੀਤ ਡੈਸਕ 23-10-2025
ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਵਿਸ਼ਵਕਰਮਾ ਮੰਦਿਰ ਗੜ੍ਹਦੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਸਭਾ ਗੜ੍ਹਦੀਵਾਲਾ ਵਲੋਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਬਾਬਾ ਗੁਰਪ੍ਰੀਤ ਸਿੰਘ ਚੰਡੀਗੜ੍ਹ, ਭਾਈ ਮੋਹਨ ਸਿੰਘ ਪੰਛੀ, ਭਾਈ ਬਲਵੀਰ ਸਿੰਘ ਕਵੀਸ਼ਰੀ ਜਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਭਾਈ ਅਮਰੀਕ ਸਿੰਘ ਗੁਰਦਾਸਪੁਰ, ਭਾਈ ਅੰਮਿ੍ਤਪਾਲ ਸਿੰਘ ਸਮੇਤ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਦਿਆਂ ਬਾਬਾ ਵਿਸ਼ਵਕਰਮਾ ਦੇ ਜੀਵਨੀੇ ਬਾਰੇ ਜਾਣੂ ਕਰਵਾਇਆ | ਸਮਾਗਮ 'ਚ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰਾਂ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਾ. ਮਨਦੀਪ ਸਿੰਘ ਡੱਫਰ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ, ਪਿ੍ੰ. ਜਗਜੀਤ ਸਿੰਘ ਰੀਹਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਜਸਵਿੰਦਰ ਸਿੰਘ ਮਾਣਕੂ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਸਭਾ ਦੇ ਅਹੁਦੇਦਾਰਾਂ ਵੱਲੋਂ ਸਮਾਗਮ ਦੌਰਾਨ ਪੁੱਜੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਡਿਊਟੀ ਭਾਈ ਜਸਵੰਤ ਸਿੰਘ ਚੋਹਕਾ ਵਲੋਂ ਬਾਖੂਬੀ ਨਾਲ ਨਿਭਾਈ ਗਈ | ਇਸ ਮੌਕੇ ਮੁੱਖ ਪ੍ਰਬੰਧਕ ਜਸਵਿੰਦਰ ਸਿੰਘ ਮਾਣਕੂ, ਅੰਮਿ੍ਤਪਾਲ ਸਿੰਘ ਖੰਡਾ, ਗੁਰਸ਼ਮਿੰਦਰਪ੍ਰੀਤ ਸਿੰਘ, ਸੁਖਬੀਰ ਸਿੰਘ ਚੋਹਕਾ, ਕੁਲਦੀਪ ਸਿੰਘ ਮਿਰਜਾਪੁਰ, ਚਰਨਜੀਤ ਸਿੰਘ ਸੰਦਲ, ਮਾਸਟਰ ਰਛਪਾਲ ਸਿੰਘ, ਸਿਮਰਜੀਤ ਸਿੰਘ ਅਟਵਾਲ, ਸੁਰਜੀਤ ਸਿੰਘ ਮੱਲ੍ਹੇਵਾਲ, ਸ਼ੁਭਮ ਸਹੋਤਾ ਗੜ੍ਹਦੀਵਾਲਾ, ਸ਼ੈਂਕੀ ਕਲਿਆਣ ਗੜ੍ਹਦੀਵਾਲਾ, ਦਿਸ਼ਾਤ ਬਹਿਲ, ਮਨਿੰਦਰ ਸਿੰਘ ਵਿਰਦੀ, ਕਰਨੈਲ ਸਿੰਘ ਬੱਸਣ, ਤੀਰਥ ਸਿੰਘ ਸੀਹਰਾ, ਪਿ੍ੰ. ਨਵਤੇਜ ਗੜ੍ਹਦੀਵਾਲਾ, ਗੁਰਮੇਲ ਸਿੰਘ ਦਾਰਾਪੁਰ, ਮੀਰੀ ਪੀਰੀ ਸੁਸਾਇਟੀ ਬੋਦਲ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ, ਲੈਕ. ਦਲਜੀਤ ਸਿੰਘ, ਹਰਜਿੰਦਰ ਸਿੰਘ, ਬਲਵੀਰ ਸਿੰਘ, ਪੁਸ਼ਪਿੰਦਰ ਗੋਲਡੀ, ਜਸਪਾਲ ਸਿੰਘ ਪਾਲਾ ਖਿਆਲਾ, ਸਰਵ ਬੁੱਟਰ, ਜਰਨੈਲ ਸਿੰਘ ਬਾਹਗਾ, ਜਸਵੀਰ ਸਿੰਘ ਮਠਾਰੂ, ਜੀਤ ਸਿੰਘ, ਬਲਦੇਵ ਸਿੰਘ ਬਾਹਗਾ, ਕਰਨੈਲ ਸਿੰਘ ਕਲਸੀ, ਮਾ. ਸੰਤੋਖ ਸਿੰਘ, ਸਿਮਰਜੀਤ ਸਿੰਘ, ਬਿੱਲਾ ਵਿਰਦੀ, ਕੁਲਦੀਪ ਮਿੰਟੂ, ਬਲਦੇਵ ਸਿੰਘ ਬਾਹਗਾ ਆਦਿ ਸੰਗਤਾਂ ਹਾਜਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 755ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 1 ਨੂੰ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ <br... ਅਗਲੀ ਖ਼ਬਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰੇ ਸਰਕਾਰ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।