ਬੁੱਲੋਵਾਲ, 22 ਅਕਤੂਬਰ (ਲੁਗਾਣਾ)-ਪਿੰਡ ਲਾਂਬੜਾ ਕਾਂਗੜੀ ਵਿਖੇ ਬਾਬਾ ਬਣ੍ਹਾ ਸਾਹਿਬ ਦੇ ਪਵਿੱਤਰ ਅਸਥਾਨ 'ਤੇ ਜੋੜ ਮੇਲਾ 24 ਤੋਂ 26 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੂਬੇਦਾਰ ਅਜਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ 6 ਸ੍ਰੀ ਅਖੰਡ ਪਾਠ ਦੀ ਲੜੀ ਦੇ ਭੋਗ 26 ਅਕਤੂਬਰ ਨੂੰ ਪਾਏ ਜਾਣਗੇ, ਉਪਰੰਤ ਕੀਰਤਨ ਸਮਾਗਮ ਕਰਵਾਇਆ ਜਾਵੇਗਾ |