16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 23-10-2025
ਕੋਟਫ਼ਤੂਹੀ, 22 ਅਕਤੂਬਰ (ਅਟਵਾਲ)-ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਪ੍ਰਬੰਧਕ ਕਮੇਟੀ ਵੱਲੋ ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਸਮਾਗਮ ਵਿਚ ਵਿਚ ਬੀਬੀ ਗੁਰਦੀਸ ਕੌਰ ਖ਼ਾਲਸਾ ਤਲਵਾੜਾ, ਕਾਕਾ ਹਰਪ੍ਰੀਤ ਸਿੰਘ, ਗੁਰਸਿਮਰਨ ਕੌਰ, ਹਰਮਨ ਕੌਰ, ਗੁਰਕੀਰਤ ਸਿੰਘ, ਬਲਕਰਨ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਹਰਦਿਆਲ ਸਿੰਘ, ਹਰਜਿੰਦਰਪਾਲ ਸਿੰਘ ਕਾਕਾ, ਅਮਰੀਕ ਸਿੰਘ ਮੋਰਾਂਵਾਲੀ, ਪਰਮਜੀਤ ਸਿੰਘ ਰੱਕੜ, ਮਲਕੀਅਤ ਸਿੰਘ ਠੀਂਡਾ, ਸੰਦੀਪ ਸਿੰਘ ਮਾਣਕੂ, ਨੰਬਰਦਾਰ ਰਾਮ ਸਰੂਪ, ਸੰਜੀਵ ਕੁਮਾਰ ਪਚਨੰਗਲ, ਹਰਪ੍ਰੀਤ ਸਿੰਘ ਮਰਵਾਹਾ, ਅਮਰਜੀਤ ਸਿੰਘ, ਜਸਪ੍ਰੀਤ ਸਿੰਘ ਜੱਸੂ, ਮਾਸਟਰ ਬਲਵੀਰ ਸਿੰਘ, ਅਮਨ ਸ਼ਰਮਾ, ਬਿੰਦੂ ਭਾਰਦਵਾਜ, ਦੇਸ ਰਾਜ, ਜਸਵੀਰ ਸਿੰਘ ਮਾਣਕੂ, ਨੰਬਰਦਾਰ ਕੁਲਵਰਨ ਸਿੰਘ ਸਿੱਧੂ, ਇਰਫਾਨ ਖਾਨ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਜੋਗਾ ਸਿੰਘ ਢਾਂਡਾ ਕਲਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਆਗੂ ਚੌਧਰੀ ਕਾਲਾ ਖੇਪੜ ਕਰੀਮਪੁਰ ਚਾਹਵਾਲਾ ਦੀ ਅਚਨਚੇਤ ਮੌਤ ਅਗਲੀ ਖ਼ਬਰ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦੇ ਦਿਹਾਂਤ 'ਤੇ ਸਮੁੱਚੇ ਪੱਤਰਕਾਰ ਭਾਈਚਾਰੇ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।