25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਏ.ਡੀ.ਸੀ. ਵਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 24-10-2025
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਵਿਭਾਗ ਮੁਖੀਆਂ ਤੋਂ ਉਨ੍ਹਾਂ ਦੇ ਕੰਮ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ | ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ 'ਐਨਕਾਰਡ' ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹੇ ਵਿਚ ਨਸ਼ੇ ਦੇ ਖ਼ਾਤਮੇ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮਾਜ ਵਿਚ ਫੈਲੇ ਇਸ ਜ਼ਹਿਰ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲੈਕ ਸਪਾਟਾ ਦੀ ਪਹਿਚਾਣ ਕਰਨ ਅਤੇ ਸੁਰੱਖਿਆ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਰਾਹਗੀਰ ਹਾਦਸੇ ਦਾ ਸ਼ਿਕਾਰ ਨਾ ਹੋਵੇ | ਇਸ ਦੌਰਾਨ ਟਰਾਂਸਪੋਰਟ ਵਿਭਾਗ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਨੀਤੀ ਦੇ ਤਹਿਤ ਸਤੰਬਰ ਮਹੀਨੇ ਵਿਚ 157 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 15 ਚਲਾਨ ਕੀਤੇ ਗਏ | ਇਸੇ ਤਰ੍ਹਾਂ ਪੁਲਿਸ ਵਿਭਾਗ ਨੇ ਇਕ ਇਨਫੋਰਸਮੈਂਟ ਮੁਹਿੰਮ ਦੇ ਹਿੱਸੇ ਵਜੋਂ ਸਤੰਬਰ ਵਿਚ 5,330 ਚਲਾਨ ਜਾਰੀ ਕੀਤੇ, ਜਿਸ ਵਿਚ 444 ਮੌਕੇ 'ਤੇ ਜੁਰਮਾਨੇ ਸ਼ਾਮਿਲ ਹਨ ਅਤੇ ਕੁੱਲ 2,26,500 ਰੁਪਏ ਜੁਰਮਾਨਾ ਵਸੂਲਿਆ ਗਿਆ | ਇਸ ਤੋਂ ਬਾਅਦ ਉਨ੍ਹਾਂ ਸੈਨਿਕ ਭਲਾਈ ਵਿਭਾਗ, ਜੀ.ਐਸ.ਟੀ, ਆਬਕਾਰੀ, ਜ਼ਿਲ੍ਹਾ ਵਾਤਾਵਰਨ ਕਮੇਟੀ, ਯੂ.ਈ.ਆਈ.ਪੀ, ਸਵੱਛ ਭਾਰਤ ਮੁਹਿੰਮ ਸ਼ਹਿਰੀ, ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਦੇ ਕੰਮਾਂ ਦੀ ਵੀ ਸਮੀਖਿਆ ਕੀਤੀ | ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਆਰ.ਟੀ.ਓ ਅਮਨਦੀਪ ਕੌਰ ਸੰਧੂ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਮੇਜਰ ਸਿੰਘ, ਡੀ.ਐਸ.ਪੀ ਜਗੀਰ ਸਿੰਘ ਅਤੇ ਹੋਰ ਵਿਭਾਗ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਵਲੋਂ ਵਿਸ਼ਾਲ ਝੰਡਾ ਮਾਰਚ 26 ਨੂੰ- ਬਾਜਵਾ ਅਗਲੀ ਖ਼ਬਰ ਜਿਊਲਰੀ ਸਟੋਰ ਗੋਲੀ ਕਾਂਡ: ਮੁਕਾਬਲੇ ਤੋਂ ਬਾਅਦ ਪਿਉ-ਪੁੱਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।