25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਨਸ਼ਾ ਕਰਦਾ ਨੌਜਵਾਨ ਕਾਬੂ

ਅਜੀਤ ਡੈਸਕ 24-10-2025
ਕੋਟਫ਼ਤੂਹੀ, 23 ਅਕਤੂਬਰ (ਅਵਤਾਰ ਸਿੰਘ ਅਟਵਾਲ)-ਸਥਾਨਕ ਪੁਲਿਸ ਵਲੋਂ ਗਸ਼ਤ ਦੌਰਾਨ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਕੋਟਫ਼ਤੂਹੀ ਤੋਂ ਮੰਨਣਹਾਨਾ ਨੂੰ ਜਾਣ ਵਾਲੀ ਸੜਕ ਦੇ ਇਕ ਚੋਅ ਵਿਚ ਨੜਿਆਂ ਦੇ ਝਾੜ ਵਿਚ ਇਕ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਨੂੰ ਵੇਖ ਕੇ ਆਪਣੀ ਗੱਡੀ ਰੋਕੀ ਤਾਂ ਨੌਜਵਾਨ ਪੁਲਿਸ ਨੂੰ ਵੇਖ ਕੇ ਘਬਰਾ ਕੇ ਨਸ਼ਾ ਕਰਨ ਵਾਲਾ ਸਾਮਾਨ ਸੁੱਟ ਕੇ ਦੌੜਨ ਲੱਗਾ ਤਾਂ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਪਹਿਚਾਣ ਹਰਪ੍ਰੀਤ ਰਾਮ ਗੋਨੀ ਪੁੱਤਰ ਸਤਪਾਲ ਰਾਮ ਨਿਵਾਸੀ ਬਹਿਬਲਪੁਰ ਵਜੋਂ ਹੋਈ ਹੈ | ਪੁਲਿਸ ਨੇ ਉਸ ਵਲੋਂ ਸੁੱਟੇ ਸਾਮਾਨ ਦੀ ਤਲਾਸ਼ੀ ਕਰਨ 'ਤੇ ਇਕ ਸਿਲਵਰ ਪੇਪਰ ਜਿਸ 'ਤੇ ਸਪਿਰਿਟ ਕੀਤੀ ਹੈਰੋਇਨ ਲੱਗੀ ਹੋਈ ਸੀ, ਇਕ ਲਾਈਟਰ, ਇਕ ਬੋਤਲ ਦਾ ਢੱਕਣ, ਇਕ ਰੋਲ ਕੀਤਾ ਸਿਲਵਰ ਪੇਪਰ ਬਰਾਮਦ ਕੀਤਾ |
ਪਿਛਲੀ ਖ਼ਬਰ ਪ੍ਰਧਾਨ ਧਾਮੀ ਵਲੋਂ ਮਹਾਨ ਕੀਰਤਨ ਸਮਾਗਮ ਦਾ ਪੋਸਟਰ ਜਾਰੀ ਅਗਲੀ ਖ਼ਬਰ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗੱਡੀ ਫਿਲੌਰ ਪੁਲਿਸ ਵਲੋਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।