25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪ੍ਰਧਾਨ ਧਾਮੀ ਵਲੋਂ ਮਹਾਨ ਕੀਰਤਨ ਸਮਾਗਮ ਦਾ ਪੋਸਟਰ ਜਾਰੀ

ਅਜੀਤ ਡੈਸਕ 24-10-2025
ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)- ਬੀਤੇ ਦਿਨ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਵਲੋਂ 1 ਅਤੇ 2 ਨਵੰਬਰ ਨੂੰ ਹੋਣ ਜਾ ਰਹੇ ਦੋ ਰੋਜ਼ਾ ਮਹਾਨ ਕੀਰਤਨ ਸਮਾਗਮ ਜਿਸ ਵਿਚ ਗੁਰਬਾਣੀ ਕੰਠ ਮੁਕਾਬਲੇ, ਗੁਰਬਾਣੀ ਕੀਰਤਨ ਮੁਕਾਬਲੇ, ਦਸਤਾਰ ਮੁਕਾਬਲੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਕਰਵਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਲੱਖਾਂ ਦੇ ਇਨਾਮ ਦਿੱਤੇ ਜਾਣਗੇ, ਦਾ ਪੋਸਟਰ ਰਿਲੀਜ਼ ਕਰਦੇ ਸਮੇਂ ਕਿਹਾ ਕਿ ਨੌਜਵਾਨ ਪੀੜੀ ਨੂੰ ਉਤਸ਼ਾਹਿਤ ਕਰਨ ਲਈ ਅਤੇ ਆਪਣੇ ਧਰਮ ਨਾਲ ਜੋੜਨ ਵਾਸਤੇ ਇਹੋ-ਜਿਹੇ ਮੁਕਾਬਲੇ ਸਿੱਖ ਸੰਸਥਾਵਾਂ ਵਲੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ, ਬਿਕਰਮ ਸਿੰਘ ਅੱਲਾ ਬਖ਼ਸ਼, ਗੁਰਜਿੰਦਰ ਸਿੰਘ ਚੱਕ ਅਤੇ ਸਮੂਹ ਮੈਂਬਰ ਸਾਹਿਬਾਨਾਂ ਨੂੰ ਭਰੋਸਾ ਦਿਵਾਇਆ ਕਿ ਇਹੋ-ਜਿਹੇ ਸਮਾਗਮਾਂ ਵਿਚ ਉਹ ਹਮੇਸ਼ਾ ਵਧ ਚੜ੍ਹ ਕੇ ਹਿੱਸਾ ਪਾਉਂਦੇ ਰਹਿਣਗੇ | ਇਸ ਮੌਕੇ ਸ. ਰਵਿੰਦਰ ਸਿੰਘ ਚੱਕ ਮੈਂਬਰ ਐੱਸ.ਜੀ.ਪੀ.ਸੀ. ਅੰਮਿ੍ਤਸਰ ਨੇ ਸਾਰੇ ਹਲਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਨੂੰ ਸਹਿਯੋਗ ਦੇਣ ਅਤੇ ਪੰਥ ਦੇ ਮਹਾਨ ਕੀਰਤਨੀ, ਵਿਦਵਾਨਾਂ ਦੇ ਗੁਰਮਤਿ ਵਿਚਾਰ ਅਤੇ ਗੁਰਬਾਣੀ ਦਾ ਲਾਹਾ ਲੈਣ | ਉਨ੍ਹਾਂ ਕਿਹਾ ਸਮਾਗਮ ਦੌਰਾਨ ਐਸ.ਐਸ. ਮੈਡੀਸਿਟੀ ਹਸਪਤਾਲ ਡਾ. ਹਰਜੀਤ ਸਿੰਘ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ | ਦਲੇਰ ਸਿੰਘ ਖ਼ਾਲਸਾ ਗਤਕਾ ਗਰੁੱਪ ਵਲੋਂ 1 ਨਵੰਬਰ ਵਾਲੇ ਦਿਨ ਗਤਕੇ ਦੇ ਜੌਹਰ ਦਿਖਾਏ ਜਾਣਗੇ | ਇਹ ਪ੍ਰੋਗਰਾਮ 1 ਨਵੰਬਰ ਅਤੇ 2 ਨਵੰਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 11 ਵਜੇ ਤੱਕ ਨਿਰੰਤਰ ਚੱਲਣਗੇ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਮਹਾਰਾਣਾ ਪ੍ਰਤਾਪ ਯੂਥ ਕਲੱਬ ਨੂੰ ਚੈੱਕ ਭੇਟ ਅਗਲੀ ਖ਼ਬਰ ਨਸ਼ਾ ਕਰਦਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।