25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਮਿਹਨਤ, ਰਚਨਾਤਮਿਕਤਾ ਤੇ ਹੁਨਰ ਦਾ ਮਹੱਤਵ ਦਰਸਾਉਂਦਾ ਹੈ ਵਿਸ਼ਵਕਰਮਾ ਦਿਵਸ-ਜਿੰਪਾ

ਅਜੀਤ ਡੈਸਕ 24-10-2025
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਆਯੋਜਿਤ ਸਮਾਗਮਾਂ ਵਿਚ ਹਿੱਸਾ ਲਿਆ | ਉਨ੍ਹਾਂ ਪਿੰਡ ਠਰੋਲੀ, ਡੱਲੇਵਾਲ, ਬੂਥਗੜ੍ਹ ਅਤੇ ਲੇਬਰ ਸ਼ੈੱਡ ਘੰਟਾ ਘਰ ਵਿਖੇ ਸਮਾਗਮਾਂ 'ਚ ਪਹੁੰਚ ਕੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਵਿਧਾਇਕ ਜਿੰਪਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਬ੍ਰਹਿਮੰਡ ਦੇ ਪਹਿਲੇ ਸ਼ਿਲਪਕਾਰ ਅਤੇ ਤਕਨੀਕੀ ਗਿਆਨ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਨਾ ਸਿਰਫ਼ ਸ਼ਰਧਾ ਦੇ ਤਿਉਹਾਰ ਵਜੋਂ, ਸਗੋਂ ਕਿਰਤ, ਰਚਨਾਤਮਿਕਤਾ ਅਤੇ ਹੁਨਰ ਦਾ ਮਹੱਤਵ ਵੀ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਹਰੇਕ ਮਜ਼ਦੂਰ ਸਾਡੇ ਸਮਾਜ ਦਾ ਇਕ ਥੰਮ੍ਹ ਹੈ ਅਤੇ ਸੂਬਾ ਸਰਕਾਰ ਮਜ਼ਦੂਰ ਵਰਗ ਨੂੰ ਉੱਚਾ ਚੁੱਕਣ ਅਤੇ ਸਤਿਕਾਰ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਹੇ ਹਨ ਅਤੇ ਲੋਕ ਸੇਵਾ ਹੀ ਉਨ੍ਹਾਂ ਦਾ ਇਕੋ-ਇਕ ਉਦੇਸ਼ ਹੈ | ਵਿਧਾਇਕ ਨੇ ਵਿਸ਼ਵਕਰਮਾ ਦਿਵਸ 'ਤੇ ਸਾਰੇ ਲੋਕਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮਾਂ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕੁਲਵਿੰਦਰ ਸਿੰਘ ਹੁੰਦਲ, ਵਰਿੰਦਰ ਵੈਦ, ਪਵਨ ਕੁਮਾਰ (ਛਾਉਣੀ ਕਲਾਂ), ਹਰਵਿੰਦਰ ਸਿੰਘ ਡਿੰਪੀ ਅਤੇ ਰਵੀ ਕੁਮਾਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਈ.ਡੀ. ਵਲੋਂ ਮਾਈਨਿੰਗ ਮਾਫ਼ੀਆ ਦੀ ਡੱਲੇਵਾਲ 'ਚ ਪੈਂਦੀ ਜ਼ਮੀਨ ਅਟੈਚ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਮਹਾਰਾਣਾ ਪ੍ਰਤਾਪ ਯੂਥ ਕਲੱਬ ਨੂੰ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।