25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਭਾਈ ਦੂਜ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 24-10-2025
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਦੀ ਲੰਬੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੇ ਮੱਥੇ 'ਤੇ ਤਿਲਕ ਲਗਾਇਆ ਤੇ ਆਰਤੀ ਉਤਾਰੀ | ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਤੇ ਹਮੇਸ਼ਾ ਆਪਸੀ ਪਿਆਰ ਨਾਲ ਰਹਿਣ ਦਾ ਪ੍ਰਣ ਕੀਤਾ | ਸਕੂਲ ਪਿ੍ੰਸੀਪਲ ਗਗਨਦੀਪ ਸਿੰਘ ਨੇ ਸਾਰਿਆਂ ਨੂੰ ਭਾਈ ਦੂਜ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਧਰਮ ਗ੍ਰੰਥਾਂ ਅਨੁਸਾਰ ਇਸ ਦਿਨ ਜੋ ਵੀ ਵਿਅਕਤੀ ਯਮੁਨਾ 'ਚ ਇਸ਼ਨਾਨ ਕਰਕੇ ਯਮ ਦੀ ਪੂਜਾ ਕਰੇਗਾ ਮੌਤ ਤੋਂ ਬਾਅਦ ਉਸ ਨੂੰ ਯਮਲੋਕ ਨਹੀਂ ਜਾਣਾ ਪਏਗਾ | ਉਨ੍ਹਾਂ ਕਿਹਾ ਕਿ ਪੁਰਾਣਾਂ ਅਨੁਸਾਰ ਇਸ ਦਿਨ ਕੀਤੀ ਗਈ ਪੂਜਾ ਤੋਂ ਖ਼ੁਸ਼ ਹੋ ਕੇ ਯਮ ਰਾਜ ਮਨ-ਇੱਛਤ ਫਲ ਦਿੰਦਾ ਹੈ |
ਪਿਛਲੀ ਖ਼ਬਰ ਗੁਰਮਤਿ ਸਮਾਗਮ ਤੇ ਨਗਰ ਕੀਰਤਨ 5 ਨੂੰ ਅਗਲੀ ਖ਼ਬਰ ਈ.ਡੀ. ਵਲੋਂ ਮਾਈਨਿੰਗ ਮਾਫ਼ੀਆ ਦੀ ਡੱਲੇਵਾਲ 'ਚ ਪੈਂਦੀ ਜ਼ਮੀਨ ਅਟੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।