25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁ. ਸ਼ਹੀਦਾਂ ਜੱਸੋਵਾਲ ਵਿਖੇ 29ਵਾਂ ਗੁਰਮਤਿ ਸਮਾਗਮ 1 ਨੂੰ

ਅਜੀਤ ਡੈਸਕ 24-10-2025
ਮਾਹਿਲਪੁਰ/ਸੈਲਾ ਖ਼ੁਰਦ, 23 ਅਕਤੂਬਰ (ਰਜਿੰਦਰ ਸਿੰਘ/ਹਰਵਿੰਦਰ ਸਿੰਘ ਬੰਗਾ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਗੁਰ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ, ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਗੁਰਤਾ ਗੱਦੀ ਦਿਵਸ, ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ, ਭਾਈ ਮਤੀ ਦਾਸ ਜੀ, ਭਾਈ ਸਤੀ ਰਾਮ ਜੀ, ਭਾਈ ਦਿਆਲ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਲੱਖੀ ਸ਼ਾਹ ਬਣਜਾਰਾ ਨੂੰ ਸਮਰਪਿਤ 29ਵਾਂ ਸਾਲਾਨਾ ਗੁਰਮਤਿ ਸਮਾਗਮ 1 ਨਵੰਬਰ ਨੂੰ ਬੱਬਰਾਂ ਦੇ ਹਾਈ ਕੋਰਟ ਗੁਰਦੁਆਰਾ ਸ਼ਹੀਦਾਂ ਜੱਸੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਮੈਨੇਜਰ ਭੁਪਿੰਦਰ ਸਿੰਘ ਤੇ ਹੈੱਡ ਗ੍ਰੰਥੀ ਹਰਬੰਸ ਸਿੰਘ ਸਮੇਤ ਸਮੂਹ ਸਟਾਫ਼ ਨੂੰ ਸੱਦਾ ਪੱਤਰ ਦਿੰਦੇ ਸਮੇਂ ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਦਮਦਮੀ ਟਕਸਾਲ, ਮੈਂਬਰ ਸ਼੍ਰੋਮਣੀ ਕਮੇਟੀ ਤੇ ਮੁੱਖ ਬੁਲਾਰਾ ਵਾਲੇ ਅੰਤਰਰਾਸ਼ਟਰੀ ਇੰਟਰਨੈਸ਼ਨਲ ਪੰਥਕ ਦਲ ਨੇ ਦੱਸਿਆ ਕਿ ਇਸ ਜੋੜ ਮੇਲੇ ਸਬੰਧੀ 1 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜਾਏ ਖੁੱਲ੍ਹੇ ਪੰਡਾਲ 'ਚ ਸਿੰਘ ਸਾਹਿਬਾਨ, ਦਮਦਮੀ ਟਕਸਾਲ, ਸੰਤ-ਮਹਾਂਪੁਰਸ਼, ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਮੈਂਬਰ, ਨਿਰਮਲੇ, ਉਦਾਸੀ, ਧਾਰਮਿਕ, ਕਿਸਾਨ ਆਗੂ, ਹਰ ਪਾਰਟੀ ਦੇ ਸਿਆਸੀ ਆਗੂ, ਇੰਟਰਨੈਸ਼ਨਲ ਪੰਥਕ ਦਲ ਯੂ.ਕੇ. ਅਤੇ ਭਾਰਤ ਦੇ ਸਮੂਹ ਅਹੁਦੇਦਾਰ ਅਤੇ ਨਾਮਵਰ ਰਾਗੀ, ਢਾਡੀ, ਕਵੀਸ਼ਰ ਜਥੇ ਪਹੁੰਚ ਕੇ ਆਪਣੀ ਹਾਜ਼ਰੀ ਲਗਾਉਣਗੇ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਦੋ ਦਿਨਾ ਦੀਵਾਲੀ ਪ੍ਰਦਰਸ਼ਨੀ-ਕਮ-ਵਿਕਰੀ ਮੇਲਾ ਕਰਵਾਇਆ <br/> ਅਗਲੀ ਖ਼ਬਰ ਗੁਰਮਤਿ ਸਮਾਗਮ ਤੇ ਨਗਰ ਕੀਰਤਨ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।