ਗੜ੍ਹਦੀਵਾਲਾ, 23 ਅਕਤੂਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਭਾਨਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ ਗਿਆ | ਜਿਸ ਦੌਰਾਨ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਮਹਿਤਾਬ ਸਿੰਘ ਜਲੰਧਰ, ਭਾਈ ਅਕਾਵੀਰ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਭੁਪਿੰਦਰ ਸਿੰਘ ਸੋਹਲਪੁਰ, ਗਿਆਨੀ ਨਛੱਤਰ ਸਿੰਘ ਬ੍ਰਹਮਜੀਤ ਹੁਸ਼ਿਆਰਪੁਰ, ਗਿਆਨੀ ਜਗਜੀਵਨ ਸਿੰਘ ਅਰਜਨਵਾਲ ਢਾਡੀ ਜਥਾ ਆਦਿ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਅਤੇ ਡਾਕਟਰ ਹਰਮਿੰਦਰ ਸਿੰਘ ਸਹਿਜ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਸਤਿੰਦਰ ਸਿੰਘ, ਜਸਵੀਰ ਸਿੰਘ, ਸੰਦੀਪ ਸਿੰਘ, ਹਰਵਿੰਦਰ ਸਿੰਘ, ਰਣਵੀਰ ਸਿੰਘ, ਸੁਖਵਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਤੇਜਾ ਸਿੰਘ, ਸੁਖਦੀਪ ਸਿੰਘ, ਸੁਖਪਾਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ |