ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਵਾਸੀ ਅਨਮੋਲ ਜਸਰਾ ਨੇ ਥਾਣਾ ਗੜ੍ਹਦੀਵਾਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ 17 ਅਕਤੂਬਰ ਨੂੰ ਉਹ ਆਪਣੇ ਪਿਤਾ ਨਾਲ ਗੜ੍ਹਦੀਵਾਲਾ ਤੋਂ ਵਾਪਸ ਆ ਰਿਹਾ ਸੀ, ਜਦੋਂ ਉਹ ਮਾਛੀਆਂ ਨਜ਼ਦੀਕ ਪਹੁੰਚੇ ਤਾਂ ਇਕ ਵਾਹਨ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਇਸ ਦੌਰਾਨ ਜ਼ਖ਼ਮੀ ਹੋਏ ਉਸ ਦੇ ਪਿਤਾ ਨਰਿੰਦਰ ਕੁਮਾਰ ਨੂੰ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ | ਪੁਲਿਸ ਨੇ ਕਥਿਤ ਦੋਸ਼ੀ ਵਾਹਨ ਚਾਲਕ ਸੰਤੋਖ ਵਾਸੀ ਅੰਬਾਲਾ ਜੱਟਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ