25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਿਹਤ ਸੰਸਥਾਵਾਂ 'ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦਿਵਸ ਮਨਾਇਆ

ਅਜੀਤ ਡੈਸਕ 24-10-2025
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ. ਬਲਬੀਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦਿਵਸ ਮਨਾਇਆ ਗਿਆ | ਇਹ ਕੈਂਪ ਹਰ ਮਹੀਨੇ ਦੀ 9 ਅਤੇ 23 ਤਾਰੀਖ਼ ਨੂੰ ਜ਼ਿਲੇ੍ਹ ਦੀਆਂ ਸਮੂਹ ਸਿਹਤ ਸੰਸਥਾਵਾਂ ਜਿਵੇਂ ਕਿ ਪੀ.ਐਚ.ਸੀਜ਼, ਸੀ.ਐਚ.ਸੀਜ਼, ਸਬ-ਡਿਵਿਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲ ਵਿਖੇ ਆਯੋਜਿਤ ਕੀਤੇ ਜਾਂਦੇ ਹਨ | ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਅÏਰਤਾਂ ਨੂੰ ਜਣੇਪੇ ਉਪਰੰਤ ਦੇਖਭਾਲ ਸੇਵਾਵਾਂ, ਜ਼ਰੂਰੀ ਟੈੱਸਟਾਂ ਅਤੇ ਇਲਾਜ ਦੀ ਮੁਫ਼ਤ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਮਾਂ ਅਤੇ ਬੱਚੇ ਦੀ ਸਿਹਤ ਸੁਨਿਸ਼ਚਿਤ ਕੀਤੀ ਜਾ ਸਕੇ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ੍ਹ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਤੌਰ 'ਤੇ ਮਹਿਲਾ ਰੋਗਾਂ ਦੇ ਮਾਹਿਰ, ਮੈਡੀਕਲ ਸਪੈਸ਼ਲਿਸਟ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਟੀਮ ਵੱਲੋਂ ਗਰਭਵਤੀ ਅÏਰਤਾਂ ਦੀ ਪੂਰੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਇਆ ਗਿਆ ਇਹ ਅਭਿਆਨ ਮਹਿਲਾਵਾਂ ਦੀ ਸਿਹਤ ਸੁਧਾਰਨ ਵੱਲ ਇਕ ਮਹੱਤਵਪੂਰਨ ਕਦਮ ਹੈ |

ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ 'ਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਅਗਲੀ ਖ਼ਬਰ ਅਜਨੋਹਾ ਵਿਖੇ ਕੋਟਫ਼ਤੂਹੀ ਪ੍ਰਾਇਮਰੀ ਬਲਾਕ ਦੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।