25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਏ.ਡੀ.ਸੀ. ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ 'ਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ

ਅਜੀਤ ਡੈਸਕ 24-10-2025
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੱਤਵਪੂਰਨ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਮੀਟਿੰਗ ਹਾਲ 'ਚ ਕੀਤੀ ਗਈ | ਮੀਟਿੰਗ 'ਚ ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਐਸ.ਐਮ.ਓ ਤੇ ਹੋਰ ਅਧਿਕਾਰੀ/ਕਰਮਚਾਰੀਆਂ ਨੇ ਭਾਗ ਲਿਆ | ਇਸ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਤੇ ਭਵਿੱਖ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਮੀਟਿੰਗ ਦੀ ਸ਼ੁਰੂਆਤ 'ਚ ਸਿਵਲ ਸਰਜਨ ਡਾ. ਬਲਵੀਰ ਕੁਮਾਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ | ਏ.ਡੀ.ਸੀ ਨਿਕਾਸ ਕੁਮਾਰ ਨੇ ਗਰਭਵਤੀ ਅÏਰਤਾਂ ਦੀ ਸਮੇਂ ਸਿਰ ਰਜਿਸਟਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਮੀਟਿੰਗ ਵਿਚ ਰਾਸ਼ਟਰੀ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ | ਨਾਲ ਹੀ ਟੀ.ਬੀ ਕੰਟਰੋਲ ਪ੍ਰੋਗਰਾਮ, ਕੋੜ੍ਹ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ, ਹੈਪੇਟਾਈਟਸ ਕੰਟਰੋਲ ਪ੍ਰੋਗਰਾਮ, ਅਤੇ ਆਯੁਸ਼ਮਾਨ ਭਾਰਤ - ਸਿਹਤ ਬੀਮਾ ਯੋਜਨਾ ਆਦਿ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਗਈ | ਵਿਭਾਗ ਨੂੰ ਸਾਰੇ ਪ੍ਰੋਗਰਾਮਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਯੋਜਨਾਬੱਧ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ |
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਸਿਹਤ ਸੰਸਥਾਵਾਂ 'ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।