25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਅਜੀਤ ਡੈਸਕ 24-10-2025
ਅੱਡਾ ਸਰਾਂ, 23 ਅਕਤੂਬਰ (ਮਸੀਤੀ)-ਪਿੰਡ ਕੰਧਾਲੀ ਨੌਰੰਗਪੁਰ ਵਿਖੇ ਚੜ੍ਹਦੀ ਪੱਤੀ ਸਿੰਘ ਸਭਾ ਗੁਰਦੁਆਰਾ 'ਚ ਨੌਜਵਾਨ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ 12ਵਾਂ ਮਹਾਨ ਕੀਰਤਨ ਕਰਵਾਇਆ ਗਿਆ | ਕੀਰਤਨ ਦਰਬਾਰ 'ਚ ਭਾਈ ਗੁਰਨਾਮ ਸਿੰਘ, ਢਾਡੀ ਭਾਈ ਕਸ਼ਮੀਰ ਸਿੰਘ ਕਾਦਰ ਅਤੇ ਕਵੀਸ਼ਰ ਭਾਈ ਗੁਰਸ਼ਰਨ ਸਿੰਘ ਘੱਲ ਕਲਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਬੰਦੀ ਛੋੜ ਦਿਵਸ ਨਾਲ ਸਬੰਧਿਤ ਗੁਰਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਸਿੱਖ ਪ੍ਰਚਾਰਕਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਜਾਚ ਬਣਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਕਾਲਜ 'ਚ ਜੰਗਲੀ ਜੀਵ ਹਫ਼ਤਾ ਮਨਾਇਆ ਅਗਲੀ ਖ਼ਬਰ ਏ.ਡੀ.ਸੀ. ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ 'ਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।