25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਰਕਾਰੀ ਕਾਲਜ 'ਚ ਜੰਗਲੀ ਜੀਵ ਹਫ਼ਤਾ ਮਨਾਇਆ

ਅਜੀਤ ਡੈਸਕ 24-10-2025
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ. ਗਗਨਦੀਪ ਚੀਮਾ ਦੀ ਸਰਪ੍ਰਸਤੀ ਹੇਠ ਜੀਵ ਵਿਗਿਆਨ ਵਿਭਾਗ ਨੇ ਜੰਗਲੀ ਜੀਵ ਹਫ਼ਤਾ ਮਨਾਇਆ | ਇਸ ਸਾਲ ਦਾ ਵਿਸ਼ਾ 'ਮਨੁੱਖੀ ਜੰਗਲੀ ਜੀਵ ਸਹਿ-ਹੋਂਦ' ਸੀ ਜੋ ਮਨੁੱਖ ਅਤੇ ਜੰਗਲੀ ਜੀਵਾਂ ਦੇ ਸਹਿ-ਹੋਂਦ 'ਤੇ ਜ਼ੋਰ ਦਿੰਦਾ ਹੈ | ਪਿ੍ੰਸੀਪਲ ਡਾ. ਗਗਨਦੀਪ ਚੀਮਾ ਨੇ ਸੰਬੋਧਨ ਕਰਦਿਆਂ ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਹ ਧਰਤੀ ਸਾਰੇ ਜੀਵਾਂ ਦਾ ਸਾਂਝਾ ਨਿਵਾਸ ਸਥਾਨ ਹੈ ਅਤੇ ਮਨੁੱਖ ਨੂੰ ਦੂਜੇ ਜੀਵਾਂ ਨਾਲ ਇਕਸੁਰਤਾ ਨਾਲ ਰਹਿਣਾ ਚਾਹੀਦਾ ਹੈ | ਉਨ੍ਹਾਂ ਜੰਗਲੀ ਜੀਵਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਕਾਇਮ ਰੱਖਣ ਦੇ ਤਰੀਕੇ ਦੱਸੇ | ਉਨ੍ਹਾਂ ਕਿਹਾ ਕਿ ਅਜਿਹੇ ਦਿਨ ਮਨਾਉਣ ਦਾ ਉਦੇਸ਼ ਜੰਗਲੀ ਜੀਵਾਂ ਨੂੰ ਸੁਰੱਖਿਅਤ ਰੱਖਣ ਦੇ ਮੁੱਲ ਨੂੰ ਪੈਦਾ ਕਰਨਾ ਹੈ | ਇਸ ਮੌਕੇ ਸਲੋਗਨ ਰਾਈਟਿੰਗ, ਪੇਬਲ ਪੇਂਟਿੰਗ ਅਤੇ ਕੁਦਰਤ ਦੇ ਫੋਟੋਗ੍ਰਾਫੀ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਪ੍ਰਭਜੋਤ ਕੌਰ, ਡਾ. ਸੰਦੀਪ ਕੌਰ, ਅੰਮਿ੍ਤਦੀਪ ਕੌਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬੀ ਵਿਕਾਸ ਮੰਚ ਨੇ ਗੁਰਦੁਆਰਾ ਬਾਬਾ ਮੰਝ ਜੀ ਵਿਖੇ ਅੰਬ ਦੇ ਬੂਟੇ ਲਗਾਏ ਅਗਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।