25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਆਯੁਸ਼ਮਾਨ ਆਰੋਗਿਆ ਕੇਂਦਰ ਖੁਣ-ਖੁਣ ਗੋਬਿੰਦਪੁਰ 'ਚ ਸਿਹਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 24-10-2025
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਚੱਕੋਵਾਲ ਅਧੀਨ ਆਉਂਦੇ ਸਿਹਤ ਕੇਂਦਰਾਂ 'ਚ ਕੌਮਾਂਤਰੀ ਬਜ਼ੁਰਗਾਂ ਦਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਸੀ. ਚੱਕੋਵਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ | ਇਸ ਲਈ ਇਹਨਾਂ ਦੀ ਸਿਹਤ ਦਾ ਖਿਆਲ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ | ਇਸ ਕਰਕੇ ਆਯੁਸ਼ਮਾਨ ਆਰੋਗਿਆ ਕੇਂਦਰ ਖੁਣ-ਖੁਣ ਗੋਬਿੰਦਪੁਰ ਵਿਖੇ ਸੀ.ਐਚ.ਓ. ਮਨਜੀਤ ਕੌਰ, ਏ.ਐਨ.ਐਮ. ਸਰਬਜੀਤ ਕੌਰ ਅਤੇ ਮ.ਪ.ਹ.ਵ. ਮਨੋਹਰ ਸਿੰਘ ਨੇ ਘਰ ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ | ਇਸ ਮੌਕੇ ਸੀ.ਐੱਚ.ਓ. ਮਨਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਖ਼ਾਸ ਤੌਰ 'ਤੇ ਬੀ.ਪੀ. ਅਤੇ ਸ਼ੂਗਰ ਦਾ ਖਿਆਲ ਰੱਖਣਾ ਚਾਹੀਦਾ ਹੈ ਇਸ ਲਈ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਸੀ ਉਨ੍ਹਾਂ ਦੇ ਬੀ.ਪੀ. ਅਤੇ ਸ਼ੂਗਰ ਦੀ ਜਾਂਚ ਅਕਸਰ ਕਰਦੇ ਰਹਿੰਦੇ ਹਾਂ ਤਾਂ ਕਿ ਸਮੇਂ ਸਿਰ ਪਤਾ ਲੱਗਣ ਤੇ ਇਲਾਜ ਸ਼ੁਰੂ ਕੀਤਾ ਜਾ ਸਕੇ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਸਾਰਪੁਰ ਮੱਕੋਵਾਲ ਵਿਖੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਗੋਰਾਇਆ ਦੁਧਾਰੂ ਪਸ਼ੂ ਵਪਾਰ ਐਸੋਸੀਏਸ਼ਨ ਦੋਆਬਾ ਬੈਲਟ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।