25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਰਕਾਰੀ ਸਕੂਲ ਥੇਂਦਾ-ਚਿਪੜਾ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 24-10-2025
ਗੜ੍ਹਦੀਵਾਲਾ, 23 ਅਕਤੂਬਰ (ਚੱਗਰ)-ਸਰਕਾਰੀ ਪ੍ਰਾਇਮਰੀ ਸਕੂਲ ਥੇਦਾਂ-ਚਿਪੜਾ ਵਿਖੇ ਮੈਡਮ ਜਸਵੀਰ ਕੌਰ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ਦੌਰਾਨ ਮੈਡਮ ਜਸਵੀਰ ਕੌਰ, ਏਕਤਾ ਸ਼ਰਮਾ, ਅਨੂਪ ਕੌਰ ਤੇ ਰਾਜਵਿੰਦਰ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਪਟਾਕੇ ਰਹਿਤ ਪਿਆਰ ਤੇ ਸ਼ਰਧਾ ਨਾਲ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਨੇ ਸੁੰਦਰ ਰੰਗੋਲੀਆਂ ਵੀ ਬਣਾਈਆਂ ਤੇ ਇਸ ਵਾਰ ਗ੍ਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ | ਇਸ ਮੌਕੇ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਪੁਰੀ ਮੁਕੇਰੀਆਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਦੀਵਾਲੀ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।