ਹੁਸ਼ਿਆਰਪੁਰ, 23 ਅਕਤੂਬਰ (ਹਰਪ੍ਰੀਤ ਕੌਰ)-ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਵਿਖੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ | ਰਾਗੀ ਜਥਾ ਭਾਈ ਗੁਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੇ ਭਾਈ ਅਵਤਾਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਸਤਿੰਦਰ ਸਿੰਘ ਆਲਮ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ, ਗਿਆਨੀ ਜਸਵਿੰਦਰ ਸਿੰਘ ਪਰਮਾਰ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿਚ ਜਸਵਿੰਦਰ ਸਿੰਘ ਪਰਮਾਰ, ਦਰਸ਼ਨ ਸਿੰਘ ਪਲਾਹਾ, ਡਾ. ਹਰਜਿੰਦਰ ਸਿੰਘ ਉਬਰਾਏ, ਹਰਜੀਤ ਸਿੰਘ ਨੰਗਲ, ਉਂਕਾਰ ਸਿੰਘ ਧਾਮੀ, ਡਾ. ਲਖਬੀਰ ਸਿੰਘ, ਬਰਿੰਦਰ ਸਿੰਘ ਪਰਮਾਰ, ਹਰਬਖਸ਼ਪਾਲ ਸਿੰਘ, ਹਰਬੰਸ ਸਿੰਘ ਸੈਬ, ਗੁਰਚਰਨ ਸਿੰਘ ਜਿੰਦ, ਜਸਵੀਰ ਸਿੰਘ ਹਰਿਆਣਾ, ਬਲਜਿੰਦਰ ਸਿੰਘ ਨੰਗਲ, ਪਿ੍ੰਸੀਪਲ ਬਲਵੀਰ ਸਿੰਘ ਸੈਣੀ, ਕੁਲਵਿੰਦਰ ਕੌਰ ਪਰਮਾਰ, ਹਰਦੀਪ ਕੌਰ, ਸਰਬਜੀਤ ਕੌਰ ਚੀਮਾ, ਸਰਬਜੀਤ ਕੌਰ ਬਡਵਾਲ, ਡਾ. ਜਗਜੀਤ ਸਿੰਘ ਬਡਵਾਲ ਹਾਜ਼ਿਰ ਸਨ | ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ |