25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕੇ. ਐਮ. ਐਸ. ਕਾਲਜ ਵਿਖੇ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਤਾ ਕਰਵਾਈ

ਅਜੀਤ ਡੈਸਕ 24-10-2025
ਦਸੂਹਾ, 23 ਅਕਤੂਬਰ (ਭੁੱਲਰ)-ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਦੀਵਾਲੀ ਦੇ ਮੌਕੇ 'ਤੇ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ | ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਟੀਮ 'ਬਾਜ਼' ਦੇ ਆਂਚਲ, ਹਰਲੀਨ ਤੇ ਪ੍ਰੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਨੇਜਮੈਂਟ ਵਿਭਾਗ ਦੀ ਟੀਮ 'ਰੌਣਕ', ਸਾਇੰਸ ਵਿਭਾਗ ਦੀ ਟੀਮ 'ਸ਼ਾਈਨਰ' ਤੇ ਫ਼ੈਸ਼ਨ ਡਿਜ਼ਾਇਨਿੰਗ ਦੀ ਟੀਮ 'ਝੂਮਰ' ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਸਾਰੀਆਂ ਟੀਮਾਂ ਦੀ ਪ੍ਰਸ਼ੰਸਾ ਕਰਦਿਆਂ ਵਧਾਈ ਦਿੱਤੀ | ਉਨ੍ਹਾਂ ਸਾਰੀਆਂ ਟੀਮਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ 'ਚ ਵੀ ਇਸ ਤਰ੍ਹਾਂ ਦੀਆਂ ਕਲਾ ਤੇ ਸੰਸਕਿ੍ਤਿਕ ਗਤੀਵਿਧੀਆਂ ਵਿਚ ਭਾਗ ਲੈਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਸੋਨਮ ਸਲਾਰੀਆ, ਅਮਨਪ੍ਰੀਤ ਕੌਰ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਨੇਹਾ, ਸੰਦੀਪ ਕੌਰ, ਡਾ. ਵੀਨਸ, ਕੋਮਲਦੀਪ ਕੌਰ, ਰਜਨੀ ਬਾਲਾ, ਪਲਵਿੰਦਰ ਕੌਰ, ਆਰਤੀ ਸ਼ਰਮਾ, ਭਾਰਤੀ ਸ਼ਰਮਾ, ਮਨਪ੍ਰੀਤ ਕੌਰ, ਕਾਜਲ, ਨਵਨੀਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਦਰਬਾਰ ਲੱਖ ਦਾਤਾ ਲਾਲਾਂ ਵਾਲਾ ਪੀਰ ਦੇ ਅਸਥਾਨ 'ਤੇ ਸਮਾਗਮ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਵਿਖੇ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।