ਗੜ੍ਹਦੀਵਾਲਾ 23 ਅਕਤੂਬਰ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਤੇ ਪਿ੍ੰਸੀਪਲ ਦਰਸ਼ਨਾਂ ਕੌਂਸਲ ਦੀ ਅਗਵਾਈ ਹੇਠ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਰੰਗੋਲੀ ਮੁਕਾਬਲਾ ਕਰਵਾਇਆ | ਜਿਸ 'ਚ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਵੱਖ-ਵੱਖ ਦਿ੍ਸ਼ਾਂ ਨੂੰ ਦਰਸਾਉਂਦੀਆਂ ਰੰਗੋਲੀਆਂ ਬਣਾਈਆਂ | ਇਸ ਮੌਕੇ ਸਕੂਲ ਦੇ ਐਮ. ਡੀ. ਤਰਸੇਮ ਸਿੰਘ ਧੁੱਗਾ ਨੇ ਦੱਸਿਆ ਕਿ ਮੁਕਾਬਲੇ ਦਾ ਮੁੱਖ ਉਦੇਸ਼ ਸਾਡੀ ਰਵਾਇਤੀ ਕਲਾ ਨੂੰ ਉਤਸ਼ਾਹਿਤ ਕਰਨਾ ਅਤੇ ਨਵੀਂ ਪੀੜੀ ਨੂੰ ਇਸ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਿਆ ਗਿਆ ਹੈ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਵਾਈਸ ਪਿ੍ੰਸੀਪਲ ਜਗਰੂਪ ਕੌਰ, ਮੈਡਮ ਰਵਿੰਦਰ ਕੌਰ, ਰੰਜਨਾ, ਚਰਨਜੀਤ ਕੌਰ, ਬਲਜਿੰਦਰ ਕੌਰ, ਮਨੀਸ਼ਾ, ਸੰਦੀਪ ਕੌਰ, ਜੰਨਤ ਤੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |