25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਧਾਰਮਿਕ ਸਮਾਗਮ

ਅਜੀਤ ਡੈਸਕ 24-10-2025
ਮਾਹਿਲਪੁਰ, 23 ਅਕਤੂਬਰ (ਰਜਿੰਦਰ ਸਿੰਘ)-ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋਮਜਾਰਾ ਵਿਖੇ 26 ਅਕਤੂਬਰ ਨੂੰ ਬਾਬਾ ਰਾਮ ਸਿੰਘ ਬਰਸੀ ਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਪਹਿਲੀ ਲੜੀ 'ਤੇ ਬੀਬੀਆਂ ਵਲੋਂ ਸ਼ੁਰੂ ਕੀਤੇ 40 ਦਿਨਾਂ ਚੱਲੇ ਸ੍ਰੀ ਸੁਖਮਨੀ ਸਾਹਿਬ ਅਤੇ ਜਪ ਤਪ ਪਾਠਾਂ ਦੇ ਭੋਗ ਦੀ ਸਮਾਪਤੀ ਮੌਕੇ ਬੀਬੀਆਂ ਦਾ ਸਨਮਾਨ ਕੀਤਾ ਗਿਆ | ਇਹ ਧਾਰਮਿਕ ਸਮਾਗਮ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਬੇਲਾਂ ਜਥੇਬੰਦੀ ਵਲੋਂ ਸਮੂਹ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਨਾਗਰ ਸਿੰਘ ਦੀ ਦੇਖ ਰੇਖ 'ਚ ਹੇਠ ਕਰਵਾਏ ਜਾ ਰਹੇ ਹਨ | ਇਸ ਮੌਕੇ ਬਾਬਾ ਨਾਗਰ ਸਿੰਘ ਜੀ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜੇ ਪ੍ਰਕਾਸ਼ ਦਿਹਾੜਾ ਅਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਏ | ਉਨ੍ਹਾਂ ਦੱਸਿਆ ਕਿ ਬਾਬਾ ਰਾਮ ਸਿੰਘ ਬਰਸੀ 'ਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਜਿਸ ਦੇ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਗਿਆਨੀ ਗੁਰਪ੍ਰੀਤ ਸਿੰਘ, ਮਾਤਾ ਗੁਰਦੇਵ ਕੌਰ, ਭਾਈ ਜਸਪਾਲ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਪਰਮਜੀਤ ਸਿੰਘ, ਬਾਬਾ ਹਰੀ ਸਿੰਘ, ਬਾਬਾ ਧਰਮ ਸਿੰਘ ,ਭਾਈ ਵਰਿੰਦਰ ਸਿੰਘ ਜੰਡੋਲੀ, ਨੰਬਰਦਾਰ ਬਾਬਾ ਤਜਿੰਦਰ ਸਿੰਘ, ਮਹੰਤ ਸੁਖਦੇਵ ਸਿੰਘ, ਭਾਈ ਪ੍ਰਭਜੀਤ ਸਿੰਘ ਕੈਨੇਡਾ, ਭਾਈ ਜਗਜੀਤ ਸਿੰਘ, ਭਾਈ ਧਰਮ ਸਿੰਘ, ਭਾਈ ਨਿਸ਼ਾਨ ਸਿੰਘ, ਬਾਬਾ ਅਮਨਵੀਰ ਸਿੰਘ, ਅੰਮਿ੍ਤਵੀਰ ਸਿੰਘ, ਭਾਈ ਇੰਦਰਜੀਤ ਸਿੰਘ, ਸੈਕਟਰੀ ਸੋਹਣ ਸਿੰਘ, ਸੁਰਿੰਦਰ ਸਿੰਘ ਭਗਵਾਨ ਸਿੰਘ, ਕਰਨ ਸਿੰਘ, ਗਬਿੰਦ ਸਿੰਘ, ਕਮਲਜੀਤ ਕੌਰ, ਜਸਵਿੰਦਰ ਕੌਰ, ਪੂਜਾ ਰਾਣੀ, ਬਲਵੀਰ ਕੌਰ, ਕੁਲਦੀਪ ਕੌਰ ਅਮਨਦੀਪ ਕੌਰ, ਗੁਰਲੀਨ ਕੌਰ ਅਮਰਜੀਤ ਕੌਰ, ਸੰਦੀਪ ਕੌਰ ਸੀਨਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਸਿਕੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ 4 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 27 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।