ਕੋਟਫ਼ਤੂਹੀ, 22 ਅਕਤੂਬਰ (ਅਟਵਾਲ)-ਪਿੰਡ ਰਸੂਲਪੁਰ ਵਿਖੇ ਸਿੰਘ ਸਹੀਦਾਂ ਗਰੂਨੇ ਵਾਲਿਆਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋ, ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁਲੇ ਪੰਡਾਲ ਵਿੱਚ ਭਾਈ ਵੀਰ ਜਤਿੰਦਰ ਸਿੰਘ ਮਲਿਕਪੁਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਲਖਵੀਰ ਸਿੰਘ, ਹਰਮਨ ਸਿੰਘ, ਰਵਿੰਦਰ ਸਿੰਘ ਬੋਹਣ, ਅਵੀਜੋਤ ਸਿੰਘ ਬਿੱਲਾ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਲਵਪ੍ਰੀਤ ਸਿੰਘ, ਸਰਵਣ ਸਿੰਘ, ਸਰਪੰਚ ਅਮਰਜੀਤ ਸਿੰਘ, ਦਲਵਿੰਦਰ ਸਿੰਘ, ਚਰਨਜੀਤ ਸਿੰਘ ਸਿਮਰਨਜੀਤ ਸਿੰਘ ਕੁਲਬੀਰ ਸਿੰਘ ਪੰਚ ਆਦਿ ਹਾਜ਼ਰ ਸਨ |