27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕੋਟਲਾ ਨੌਧ ਸਿੰਘ ਸਕੂਲ 'ਚ ਪ੍ਰਦੂਸ਼ਣ ਮੁਕਤ ਰਹਿਤ ਦੀਵਾਲੀ ਮਨਾਈ

ਅਜੀਤ ਡੈਸਕ 24-10-2025
ਹਰਿਆਣਾ 23 ਅਕਤੂਬਰ (ਹਰਮੇਲ ਸਿੰਘ ਖੱਖ)-ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਵਿਖੇ ਚੱਲ ਰਹੇ ਈਕੋ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਰਿੰਦਰ ਸਿੰਘ ਨਿਮਾਣਾ, ਮਨਪ੍ਰੀਤ ਸਿੰਘ ਮਨਦੀਪ ਸਿੰਘ ਬਰਿਆਣਾ ਅਤੇ ਇਕਬਾਲ ਪ੍ਰੀਤ ਸਿੰਘ ਨੇ ਦੱਸਿਆ ਕਿ ਦੀਵਾਲੀ ਅਤੇ ਹੋਰ ਖ਼ੁਸ਼ੀ ਦੇ ਮੌਕਿਆਂ 'ਤੇ ਕੀਤੀ ਜਾਂਦੀ ਆਤਿਸ਼ਬਾਜ਼ੀ ਅਤੇ ਪਟਾਕਿਆਂ ਨਾਲ ਵਾਤਾਵਰਨ 'ਚ ਮੌਜੂਦ ਸ਼ੁੱਧ ਹਵਾ ਨੂੰ ਨੁਕਸਾਨ ਪਹੁੰਚਣ ਨਾਲ ਇਸ ਨਾਲ ਮਨੁੱਖੀ ਸਿਹਤ. ਜੀਵ ਜੰਤੂ ਅਤੇ ਬਨਸਪਤੀ ਨੂੰ ਨੁਕਸਾਨ ਪਹੁੰਚਦਾ ਹੈ | ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਚਾਰਟ ਮੇਕਿੰਗ ਪ੍ਰਤੀਯੋਗਤਾ ਅਤੇ ਰੰਗੋਲੀਆਂ ਬਣਾਉਣ ਦੇ ਮੁਕਾਬਲਿਆਂ 'ਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਵਿਦਿਆਰਥੀਆਂ ਵੱਲੋਂ ਦੀਵਾਲੀ ਨਾਲ ਸੰਬੰਧਿਤ ਬਣਾਈਆਂ ਰੰਗੋਲੀਆਂ 'ਚ ਆਪਣੇ ਚਾਵਾਂ ਖ਼ੁਸ਼ੀਆਂ ਅਤੇ ਉਤਸ਼ਾਹ ਦੇ ਰੰਗ ਭਰ ਕੇ ਸਕੂਲ ਦੇ ਵਿਹੜੇ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ |
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਲਾਂਬੜਾ ਵਿਖੇ ਵਿਦਿਆਰਥੀਆਂ ਨੇ ਮਨਾਈ ਗ੍ਰੀਨ ਦੀਵਾਲੀ ਅਗਲੀ ਖ਼ਬਰ ਚਾਰ ਟੀਮਾਂ ਦੇ ਵਿਚਕਾਰ ਹੋਵੇਗਾ ਅੰਤਰਰਾਜੀ ਬਲਾਇੰਡ ਟੀ-20 ਕਿ੍ਕਟ ਟੂਰਨਾਮੈਂਟ-ਸੰਦੀਪ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।